Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਖਨੌਰੀ ਪੁਲਿਸ ਦੀ ਵੱਡੀ ਕਾਰਵਾਈ: 25 ਕਿਲੋ ਡੋਡਾ ਪੋਸਤ ਭੁੱਕੀ ਸਮੇਤ 4 ਕਾਬੂ

May 31, 2026 10:06 PM
Rozana Sehaj times
ਖਨੌਰੀ  : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਨੌਰੀ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 25 ਕਿਲੋ ਡੋਡਾ ਪੋਸਤ ਭੁੱਕੀ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਖਨੌਰੀ ਯੋਗੇਸ਼ ਗਰਗ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਐਸ ਆਈ ਚੰਨਾ ਸਿੰਘ, ਹੌਲਦਾਰ ਵੀਰ ਦਵਿੰਦਰ ਸਿੰਘ, ਮਨਜਿੰਦਰ ਸਿੰਘ ਸਮੇਤ  ਪੁਲਿਸ ਕਰਮਚਾਰੀਆਂ ਦੀ ਟੀਮ ਵੱਲੋਂ ਸਹਾਰਾ ਟਰੱਸਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਨਾਕਾਬੰਦੀ ਦੌਰਾਨ ਇੱਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਚਾਰ ਵਿਅਕਤੀ ਨਸ਼ੀਲਾ ਪਦਾਰਥ ਲੈ ਕੇ ਪੰਜਾਬ ਵੱਲ ਆ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 25 ਕਿਲੋ ਡੋਡਾ ਪੋਸਤ ਭੁੱਕੀ ਬਰਾਮਦ ਹੋਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਖਾਈ, ਲਖਵਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਖਾਈ, ਕੁਲਦੀਪ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਅਤੇ ਮਨਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਰੋੜੇਵਾਲ ਥਾਣਾ ਲਹਿਰਾ ਵਜੋਂ ਹੋਈ ਹੈ।
ਐਸਐਚਓ ਯੋਗੇਸ਼ ਗਰਗ ਨੇ ਦੱਸਿਆ ਕਿ ਚਾਰਾਂ ਦੋਸ਼ੀਆਂ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।
ਉਨ੍ਹਾਂ ਕਿਹਾ ਕਿ ਖਨੌਰੀ ਪੁਲਿਸ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ