Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਿੰਡ ਦਦਹੇੜਾ ਦੀ ਪੰਚਾਇਤ ਵੱਲੋਂ ਪੰਜਾਬ ਮੰਡੀ ਬੋਰਡ ਨੂੰ 18 ਕਿਲੇ ਜਮੀਨ ਮੰਡੀ ਬਣਾਉਣ ਲਈ ਦਾਨ ਦੇਣ ਤੇ ਹਰਚੰਦ ਸਿੰਘ ਬਰਸਟ ਨੇ ਕੀਤਾ ਸਨਮਾਨਿਤ

May 31, 2026 10:15 PM
Rozana Sehaj times
ਚੰਡੀਗੜ੍ਹ : ਪਿੰਡ ਦਦਹੇੜਾ ਵਿਖੇ ਕਰਵਾਏ ਗਏ ਸਮਾਗਮ ਦੋਰਾਨ ਸ. ਹਰਚੰਦ ਸਿੰਘ ਬਰਸਟ, ਚੈਅਰਮੈਨ ਪੰਜਾਬ ਮੰਡੀ ਬੋਰਡ ( ਸੂਬਾ ਜਰਨਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ) ਵੱਲੋਂ ਪਿੰਡ ਦਦਹੇੜਾਂ ਵਾਸੀਆਂ ਅਤੇ ਪੰਚਾਇਤ ਵੱਲੋ 18 ਕਿੱਲੇ ਜਮੀਨ ਪੰਜਾਬ ਮੰਡੀ ਬੋਰਡ ਨੂੰ ਮੰਡੀ ਬਣਾਉਣ ਲਈ ਦਾਨ ਕੀਤੇ ਜਾਣ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਸਰਪੰਚ ਤੇ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੋਰਾਨ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੰਡੀ ਇਸ ਖੇਤਰ ਦੇ ਆਰਥਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਮੰਡੀ ਦੇ ਬਣਨ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਚੰਗਾ ਮੁੱਲ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਡੀ ਪਟਿਆਲਾ ਤੋਂ ਨਾਭਾ ਮੇਨ ਰੋਡ ਤੇ ਸਥਿਤ ਹੈ, ਜਿਸ ਨਾਲ ਲਿਫਟਿੰਗ ਦੇ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ, ਸ਼ਹਿਰ ਦੇ ਨਜਦੀਕ ਹੋਣ ਕਾਰਨ ਪਟਿਆਲਾ ਮੰਡੀ ਦੇ ਵੱਧ ਰਹੇ ਬੋਝ ਨੂੰ ਘੱਟ ਕਰੇਗੀ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਨੇੜੇ ਅਤੇ ਆਸਾਨੀ ਨਾਲ ਵੇਚਣ ਵਿੱਚ ਸਹਾਈ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦਾ ਚਹੁੰਪਖੀ ਵਿਕਾਸ ਕੀਤਾ ਜਾ ਰਿਹਾ ਹੈ। ਆਪ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸਾਰਿਆਂ ਗਰੰਟੀਆਂ ਪੂਰੀਆਂ ਕੀਤੀ ਗਈਆਂ ਹਨ, ਜਿਸ ਤੋਂ ਲੋਕ ਸੰਤੁਸ਼ਟ ਹਨ। 
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। 
ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਲੋਕ ਬਹੁਤ ਖੁਸ਼ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ