Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੈਪਟਨ ਵਲੋਂ ਕਿਸਾਨਾਂ ਲਈ ਹਰ ਰੋਜ਼ ਅੱਠ ਘੰਟੇ ਬਿਜਲੀ ਯਕੀਨੀ ਬਣਾਉਣ ਦੇ ਹੁਕਮ

June 25, 2021 07:39 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ( ਪੀ.ਐਸ.ਪੀ.ਸੀ.ਐਲ. ) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ਉਤੇ ਸੂਬੇ ਤੋਂ ਬਾਹਰੋਂ ਬਿਜਲੀ ਖਰੀਦਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਬਿਜਾਈ ਦੇ ਚੱਲ ਰਹੇ ਸੀਜ਼ਨ ਵਿਚ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਾ ਪੈਣ ਦਿੱਤਾ ਜਾਵੇ।

        ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਮਹਾਮਾਰੀ ਦੇ ਮੱਦੇਨਜ਼ਰ ਪੈਦਾ ਹੋਏ ਵਿੱਤੀ ਸੰਕਟ ਨਾਲ ਨਿਪਟਿਆ ਜਾ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਗ ਬਾਦਲ ਜੋ ਮੀਟਿੰਗ ਵਿਚ ਹਾਜ਼ਰ ਸਨ, ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਇਹ ਫੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ।

        ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮਹਾਮਾਰੀ ਦੇ ਸੰਕਟ ਦੌਰਾਨ ਬੀਤੇ ਇਕ ਸਾਲ ਵਿਚ ਖਪਤ ਅਤੇ ਮਾਲੀਏ ਦੀ ਉਗਰਾਹੀ ਵਿਚ ਕਮੀ ਆਉਣ ਕਰਕੇ ਕਈ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

        ਪੰਜਾਬ ਵਿਚ ਫਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਸਪਲਾਈ ਜਾਰੀ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਦੀ ਕਮੀ ਪੂਰੀ ਕਰਨ ਲਈ ਲੋੜ ਪੈਣ ਉਤੇ ਸੂਬੇ ਤੋਂ ਬਾਹਰੋਂ ਕਿਸੇ ਵੀ ਕੀਮਤ ਉਤੇ ਬਿਜਲੀ ਖਰੀਦਣ ਦੇ ਹੁਕਮ ਦਿੱਤੇ ਹਨ ਤਾਂ ਕਿ ਸਰਕਾਰ ਕਿਸਾਨਾਂ ਨਾਲ ਕੀਤੀ ਗਈ ਵਚਨਬੱਧਤਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ