Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

May 31, 2026 10:17 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵਾਧੂ 46 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਹਰ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ। ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਤਿਆਰੀ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਹਿਫ਼ਾਜ਼ਤ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ