Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਹਲਕਾ ਸਨੌਰ ਪ੍ਰੈਸ ਕਲੱਬ ਦੀ ਨਵੀਂ ਬਾਡੀ ਦਾ ਐਲਾਨ ਮੁਖਤਿਆਰ ਸਿੰਘ ਨੌਗਾਵਾਂ ਸਰਬਸਮੰਤੀ ਨਾਲ ਬਣੇ ਮੁਡ਼ ਪ੍ਰਧਾਨ

May 31, 2026 10:32 PM
Rozana Sehaj times
ਦੇਵੀਗਡ਼੍ਹ  : ਹਲਕਾ ਸਨੌਰ ਅੰਦਰ ਕੁਝ ਸਾਲ ਪਹਿਲਾਂ ਸਥਾਪਤ ਹਲਕਾ ਸਨੌਰ ਪ੍ਰੈਸ ਕਲੱਬ ਦੀ ਇੱਕ ਜਰੂਰੀ ਮੀਟਿੰਗ ਬਲਬੇਡ਼ਾ ਵਿਖੇ ਹੋਈ, ਜਿਸ ਵਿੱਚ ਹਲਕਾ ਸਨੌਰ ਦੇ ਕਸਬਾ ਦੇਵੀਗਡ਼੍ਹ, ਬਲਬੇਡ਼ਾ, ਭੁਨਰਹੇਡ਼ੀ  ਅਤੇ ਡਕਾਲਾ ਤੋਂ ਬਹੁਤ ਸਾਰੇ ਪੱਤਰਕਾਰ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਨਵੀਂ ਬਾਡੀ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਸਰਬਸੰਮਤੀ ਨਾਲ ਦੇਵ ਸਿੰਘ ਮਾਨ ਚੇਅਰਮੈਨ, ਮੁਖਤਿਆਰ ਸਿੰਘ ਨੌਗਾਵਾਂ ਦੂਜੀ ਵਾਰ ਪ੍ਰਧਾਨ ਥਾਪੇ ਗਏ। ਇਸ ਮੌਕੇ ਕਲੱਬ ਪ੍ਰਧਾਨ ਮੁਖਤਿਆਰ ਸਿੰਘ ਨੌਗਾਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਪੱਤਰਕਾਰ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਅਤੇ ਕਲੱਬ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਚੁਣੇ ਗਏ ਆਹੁਦੇਦਾਰਾਂ ਨੇ ਮੀਡੀਆ ਦੀ ਅਜ਼ਾਦੀ, ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਸਮਾਜ ਵਿੱਚ ਸਚਾਈ ਨੂੰ ਉਜਾਗਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਪ੍ਰਣ ਲਿਆ। ਉਨ੍ਹਾ ਕਿਹਾ ਕਿ ਹਲਕਾ ਸਨੌਰ ਪ੍ਰੈਸ ਕਲੱਬ ਹਮੇਸ਼ਾਂ ਹੀ ਪੱਤਰਕਾਰਾਂ ਦੀ ਏਕਤਾ ਅਤੇ ਭਲਾਈ ਲਈ ਕੰਮ ਕਰਦਾ ਰਹੇਗਾ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਆਉਂਦੇ ਕੁਝ ਹੀ ਦਿਨਾਂ ’ਚ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਸਭ ਤੋਂ ਪਹਿਲਾਂ ਹਲਕੇ ਦੇ ਵੱਖ-ਵੱਖ ਕਸਬਿਆਂ ਦੇ ਲੋਕਾਂ ਨੂੰ ਮੁਫਤ ਪੌਦੇ ਵੰਡੇ ਜਾਣਗੇ, ਉਪਰੰਤ ਹੋਰ ਲੋਕ ਭਲਾਈ ਦੇ ਕਾਰਜ ਵੀ ਉਲੀਕੇ ਜਾਣਗੇ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ