Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ: ਅਮਨ ਅਰੋੜਾ

May 31, 2026 10:40 PM
Rozana Sehaj times
ਲੌਂਗੋਵਾਲ  : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ਸਗੋਂ ਲੋਕਾਂ ਵੱਲੋਂ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਬਣਾਉਣ। ਸ੍ਰੀ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਲੋਕਤੰਤਰ ਦੀ ਸਭ ਤੋਂ ਮਹੱਤਵਪੂਰਨ ਕੜੀ ਹਨ ਅਤੇ ਇਨ੍ਹਾਂ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਿੱਧਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਆਪਣੇ ਇਲਾਕਿਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ