ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਵੱਲੋਂ ਆਪਣੇ ਘਰ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਗਿੱਲ ਦੇ ਪਿੰਡ ਜੜਤੋਲੀ,ਰੁੜਕਾ ਅਤੇ ਸਾਇਆ ਖੁਰਦ ਵਿਖੇ ਵੱਡੇ ਵੱਡੇ ਇਕੱਠਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੋ ਵੀ ਬੁਨਿਆਦੀ ਢਾਂਚਾ ਦਿਖਾਈ ਦੇ ਰਿਹਾ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਹੀ ਨਹੀਂ ਬਲਕਿ ਪੂਰਾ ਪੰਜਾਬ ਹੁਣ ਸੁਖਬੀਰ ਸਿੰਘ ਬਾਦਲ ਵਰਗੇ ਦੂਰਦਰਸ਼ੀ ਆਗੂ ਨੂੰ ਅਗਲੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ। ਇਸ ਮੌਕੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਦੀ ਤਿੱਖੀ ਆਲੋਚਨਾ ਕੀਤੀ। ਇਸ ਮੌਕੇ ਮੇਹਰ ਸਿੰਘ ਵਿਰਕ, ਹਰਪਾਲ ਸਿੰਘ ਵਿਰਕ ਰਿਟਾਇਰ ਪੰਜਾਬ ਪੁਲਿਸ, ਪਰਦੀਪ ਸਿੰਘ ਵਿਰਕ, ਜਗਜੀਤ ਸਿੰਘ ਵਿਰਕ, ਲਖਵੀਰ ਸਿੰਘ ਵਿਰਕ, ਗੁਰਦੀਪ ਸਿੰਘ ਵਿਰਕ, ਨਿਰਭੈ ਸਿੰਘ ਥਰੀਕੇ, ਮਨਮੋਹਨਜੀਤ ਸਿੰਘ ਨੇਤਾ ਜੀ ਥਰੀਕੇ, ਬੀਬੀ ਪਰਮਜੀਤ ਕੌਰ, ਪਤਨੀ ਸਵ ਸਰਦਾਰ ਬਲਵੀਰ ਸਿੰਘ, ਪਲਵਿੰਦਰ ਸਿੰਘ ਵਿਰਕ, ਸੁਖਦੇਵ ਸਿੰਘ ਧਰਮੀ ਫ਼ੌਜੀ, ਖਾਲਸਾ ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ ਵਿਰਕ, ਹਰਦੀਪ ਸਿੰਘ ਵਿਰਕ, ਮਲਵਿੰਦਰ ਸਿੰਘ ਵਿਰਕ, ਜਸ਼ਨਪ੍ਰੀਤ ਸਿੰਘ ਵਿਰਕ, ਤਨਜੋਤ ਸਿੰਘ ਵਿਰਕ, ਜੋਬਨਪ੍ਰੀਤ ਸਿੰਘ ਵਿਰਕ, ਅਮਨਪ੍ਰੀਤ ਸਿੰਘ ਵਿਰਕ, ਰਾਜਵੀਰ ਸਿੰਘ ਵਿਰਕ, ਗੁਰਸਿਮਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।