Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

June 01, 2026 05:47 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ। ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ। ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ। 
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ