Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ

June 01, 2026 05:52 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ। ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸ਼ਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ। ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹਜ਼ਾਰਾਂ ਕਿਸਾਨ ਪਰਿਵਾਰਾਂ ਦੀ ਇਮਦਾਦ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਆ ਰਹੀਆਂ ਹਨ। ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਮਿਆਰੀ ਬੀਜਾਂ ਦੀ ਸਪਲਾਈ, ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ, ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕ, ਮਿੱਟੀ ਦੀ ਪਰਖ ਦੀਆਂ ਸਹੂਲਤਾਂ ਅਤੇ ਜਾਗਰੂਕਤਾ ਕੈਂਪ ਤੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ। ਇਨ੍ਹਾਂ ਯਤਨਾਂ ਨੇ ਉਤਪਾਦਨ ਨੂੰ ਵਧਾਉਣ ਅਤੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਨੂੰ ਵੀ ਪਹਿਲ ਦਿੱਤੀ ਹੈ। ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਖਰੀਦੇ ਗਏ ਗੰਨੇ ਦੇ ਸਾਰੇ ਭੁਗਤਾਨ ਜਾਰੀ ਕੀਤੇ ਗਏ ਜਿਸ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਅਤੇ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਵਿੱਚ ਉਨ੍ਹਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ। ਭਗਵੰਤ ਮਾਨ ਸਰਕਾਰ ਵੱਲੋਂ ਬਕਾਏ ਦੀ ਸਿੱਧੀ ਅਦਾਇਗੀ ਨੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਪਾਲ ਸਿੰਘ ਪਿੰਡ ਹੁਥੀਆਂ ਦੇ ਸਰਪੰਚ ਅਤੇ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨ ਪਾਲ ਸਿੰਘ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, “ਮੈਂ ਪਿਛਲੇ 30 ਸਾਲਾਂ ਤੋਂ ਗੰਨੇ ਦੀ ਖੇਤੀ ਕਰ ਰਿਹਾ ਹਾਂ ਅਤੇ ਇਸ ਸਮੇਂ ਮੇਰੇ ਕੋਲ 20 ਏਕੜ ਰਕਬੇ ਵਿੱਚ ਗੰਨੇ ਦੀ ਖੇਤੀ ਹੈ। ਅਸੀਂ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਹੋਏ ਹਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਅਧੀਨ ਮਿੱਲ ਨੇ ਇਹ ਯਕੀਨੀ ਬਣਾਇਆ ਹੈ ਕਿ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇ। ਕੁਝ ਕਿਸਾਨਾਂ ਨੂੰ 20 ਲੱਖ ਰੁਪਏ, ਕੁਝ ਨੂੰ 10 ਲੱਖ ਰੁਪਏ ਅਤੇ ਕੁਝ ਕਿਸਾਨਾਂ ਨੂੰ 15 ਲੱਖ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲੇ ਹਨ।” ਉਨ੍ਹਾਂ ਅੱਗੇ ਕਿਹਾ, “ਸਾਡੇ ਖਾਤਿਆਂ ਵਿੱਚ ਜਮ੍ਹਾਂ ਹੋਏ ਭੁਗਤਾਨ ਨੇ ਕਿਸਾਨਾਂ ਦਾ ਉਤਸ਼ਾਹ ਵਧਾਇਆ ਹੈ। ਪਹਿਲਾਂ ਭੁਗਤਾਨ ਰਾਸ਼ੀ ਸਮੇਂ ਦੇ ਨਾਲ ਕਿਸ਼ਤਾਂ ਵਿੱਚ ਆਉਂਦੀ ਸੀ। ਹੁਣ ਕਿਸਾਨਾਂ ਨੂੰ ਬਕਾਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲ ਗਏ ਹਨ ਜਿਸ ਨਾਲ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਕਣਕ ਤੇ ਝੋਨੇ ਤੋਂ ਅੱਗੇ ਵਧਣ ਅਤੇ ਗੰਨੇ ਦੀ ਖੇਤੀ ਦਾ ਵਿਸਤਾਰ ਕਰਨ ਲਈ ਉਤਸ਼ਾਹ ਮਿਲਿਆ ਹੈ।” ਭਗਵੰਤ ਮਾਨ ਸਰਕਾਰ ਦੇ ਸਮੇਂ ਸਿਰ ਭੁਗਤਾਨ ਨੇ ਰਾਹਤ ਦਿੱਤੀ ਅਤੇ ਹੋਰ ਕਿਸਾਨਾਂ ਨੂੰ ਗੰਨੇ ਦੀ ਖੇਤੀ ਨਾਲ ਜੁੜਨ ਲਈ ਪ੍ਰੇਰਿਆ-ਲਖਬੀਰ ਸਿੰਘ ਮਿੱਲ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਪਿੰਡ ਆਲੋਵਾਲ ਦੇ ਲਖਬੀਰ ਸਿੰਘ ਨੇ ਕਿਹਾ, “ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਏ ਹਨ, ਫਸਲ ਦੇ ਭੁਗਤਾਨ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਪੂਰੀ ਅਦਾਇਗੀ ਜਾਰੀ ਕਰਨ ਦੇ ਫੈਸਲੇ ਨਾਲ ਬਟਾਲਾ ਮਿੱਲ ਨਾਲ ਜੁੜੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੇ ਬਕਾਏ ਮਿਲ ਗਏ ਹਨ ਅਤੇ ਉਹ ਬੇਹੱਦ ਸੰਤੁਸ਼ਟ ਹਨ।” ਉਨ੍ਹਾਂ ਅੱਗੇ ਕਿਹਾ, “ਜੇਕਰ ਗੰਨੇ ਦਾ ਭੁਗਤਾਨ ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਖੇਤੀ ਕਰਨ ਅਤੇ ਮਿੱਲਾਂ ਨਾਲ ਜੁੜੇ ਰਹਿਣ ਲਈ ਬਹੁਤ ਪ੍ਰੇਰਿਤ ਹੋਣਗੇ। ਮਿੱਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ।” ਮਿੱਲ ਦੇ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਲਖਬੀਰ ਸਿੰਘ ਨੇ ਕਿਹਾ, “ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੀ ਲਗਨ ਨਾਲ ਕੰਮ ਕੀਤਾ ਹੈ ਅਤੇ ਇਸ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਿੱਲਾਂ ਵਿੱਚੋਂ ਇੱਕ ਬਣਾਉਣ ਵਿੱਚ ਮਦਦ ਕੀਤੀ ਹੈ। ਇਨ੍ਹਾਂ ਨਤੀਜਿਆਂ ਨੂੰ ਹਾਸਲ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ।” ਮੁੱਖ ਮੰਤਰੀ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਯਕੀਨੀ ਬਣਾ ਕੇ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਕਿ ਭੁਗਤਾਨ ਰਾਸ਼ੀ ਸਮੇਂ ਸਿਰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਵੇ। ਇਸ ਨਾਲ ਕਿਸਾਨਾਂ ਦਾ ਭਰੋਸਾ ਵਧਿਆ ਅਤੇ ਉਨ੍ਹਾਂ ਨੂੰ ਗੰਨੇ ਦੀ ਖੇਤੀ ਜਾਰੀ ਰੱਖਣ ਲਈ ਹੁਲਾਰਾ ਮਿਲਿਆ ਹੈ।”

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ