Tuesday, May 13, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Chandigarh

ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ ਵਿਚ ਪਿਆ : ਸੁਖਬੀਰ ਸਿੰਘ ਬਾਦਲ

June 25, 2021 08:04 PM
SehajTimes

ਖਰੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ ਵਿਚ ਪੈ ਗਿਆ ਹੈ  ਜਿਸ ਕਾਰਨ ਸੂਬੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਇਥੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ  ਅਤੇ ਸਾਬਕਾ ਐਮ ਪੀ  ਪ੍ਰੋ. ਪ੍ਰੇਮ ਸਿੰ ਚੰਦੂਮਾਜਰਾ ਵੀ ਮੌਕੇ ’ਤੇ ਹਾਜ਼ਰ ਸਨ। ਉਹਨਾਂ ਨੇ ਕਾਂਗਰਸੀ ਦਬਾਅ ਅੱਗੇ ਡਟੇ ਰਹਿਣ ਤੇ ਧੱਕੇਸ਼ਾਹੀ ਤੇ ਦਬਾਅ ਝੱਲ ਕੇ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਮਿਉਂਸਪਲ ਕਮੇਟੀ ਬਣਨੀ ਯਕੀਨੀ ਬਣਾਉਣ ’ਤੇ ਉਹਨਾਂ ਨੁੰ ਵਧਾਈ ਵੀ ਦਿੱਤੀ। ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਕਜੌਲੀ ਵਾਰਟਰ ਵਰਕਸ ਤੋਂ ਖਰੜ ਲਈ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਹਿਰ ਵਿਚ ਸਿਵਲ ਹਸਪਤਾਲ, ਬੱਸ ਸਟੈਂਡ ਤੇ ਸਟੇਡੀਅਮ ਬਣਾਇਆ ਜਾਵੇਗਾ। 

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਲੀਡਰਸ਼ਿਪ ਅੰਦਰੂਨੀ ਲੜਾਈ ਵਿਚ ਉਲਝੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਤਰੇ ਵਿਚ ਹੈ ਪਰ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਮੁਸ਼ਕਿਲ ਨਾਲ ਚਾਰ ਤੋਂ ਪੰਜ ਘੰਟੇ ਲਈ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਹ ਵੀ ਵਾਰ ਵਾਰ ਕੱਟ ਲਗਾ ਕੇ ਦਿੱਤੀ ਜਾ ਰਹੀ ਹੈ ਹਾਲਾਂਕਿ ਵਾਅਦਾ 8ਘੰਟੇ ਦੀ ਨਿਰੰਤਰ ਬਿਜਲੀ ਸਪਲਾਈ ਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਇਆ ਹੈ ਕਿ ਨਹਿਰੀ ਪਾਣੀ ਦੀ ਸਪਲਾਈ ਵਿਚ ਵੀ ਵਿਘਨ ਪਿਆ ਹੈ ਜਿਸ ਕਾਰਨ ਸੂਬੇ ਦੀ ਮਾਲਵਾ ਪੱਟੀ ਵਿਚ ਵੱਡੇ ਇਨਾਕੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ। 

ਸਰਦਾਰ ਬਾਦਲ ਨੇ ਕਿਹਾ ਕਿ ਜਿਥੇ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ, ਉਥੇ ਹੀ ਮੁੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖੁਸ਼ ਰੱਖਣ ਵਿਚ ਰੁੱਝੇ ਹਨ  ਅਤੇ ਉਹਨਾਂ ਨੇ ਅਕਾਲੀ ਦਲ ਦਲ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਰਾਹੁਲ ਗਾਂਧੀ ਦੀ ਹਦਾਇਤ ਵੀ ਮੰਨ ਲਈ ਹੈ। ਉਹਨਾਂ ਕਿਹਾ ਕਿ ਨਵੀਂ ਸਿਟ ਜੋ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦੀ ਅਗਵਾਈ ਵਾਲੀ ਸਿੱਟ ਦੀ ਕਾਂ  ’ਤੇ ਇਸ ਕਰ ਕੇ ਬਣਾਈ ਗਈ ਸੀ ਕਿਉਂਕਿ ਉਸਨੂੰ ਹਾਈ ਕੋਰਟ ਨੇ ਸਿਆਸੀ ਤੌਰ ’ ਤੇ ਪ੍ਰੇਰਿਤ ਜਾਂਚ ਕਰਨ ਲਈ ਝਾੜ ਪਾਈ ਸੀ, ਵੀ ਹੁਣ ਸੂਬਾ ਵਿਜੀਲੈਂਸ ਵਿਭਾਗ ਚਲਾ ਰਹੀ ਹੈ। ਉਹਨਾਂ ਕਿਹਾ ਕਿ  ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਜਦੋਂ ਐਸ ਆਈ ਟੀ ਚੰਡੀਗੜ੍ਹ ਰਿਹਾਇਸ਼   ’ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਗਿੱਛ ਕਰਨ ਗਈ ਤਾਂ ਫਿਰ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਐਸ ਆਈਟੀ ਵਿਚ ਵਿਜੀਲੈਂਸ ਦੇ ਅਫਸਰ ਸ਼ਾਮਲ ਕਰ ਲਏ ਗਏ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਵਿਜੀਲੈਂਸ ਡਾਇਰੈਕਟਰ ਬੀ ਕੇ ਉਪੱਲ ਅਤੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਰਲ ਕੇ ਐਸ ਆਈ ਟੀ ਦੀ ਜਾਂਚ ਦੀ ਨਜ਼ਰਸਾਨੀ ਕਰ ਰਹੇ ਹਨ।

 

 ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਕਾਂਗਰਸ ਰਾਜਕਾਲ ਦੌਰਾਨ ਭ੍ਰਿਸ਼ਟਾਚਾਰ ਤੇ ਘੁਟਾਲੇ ਰੋਜ਼ ਦਾ ਕੰਮ ਹੋਣ ਕਾਰਨ ਪੰਜਾਬ ਪੱਛੜ ਗਿਆ ਹੈ। ਉਹਨਾਂ ਐਲਾਨ ਕੀਤਾ ਕਿ ਇਕ ਵਾਰ 2022 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਜਿਹਨਾਂ ਨੇ ਹਾਲ ਹੀ ਵਿਚ ਸਤਨਾਮ ਸਿੰਘ ਬਾਜਵਾ ਦੇ ਕੀਤੇ ਕੰਮਾਂ ਕਾਰਨ ਤਰਸ ਦੇ ਆਧਾਰ ’ਤੇ ਕਾਂਗਰਸੀ ਵਿਧਾਇਕ  ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਪੁਲਿਸ ਨੌਕਰੀ ਦੇਣ ਦੀ ਮਨਜ਼ੂਰੀ ਦਿੱਤੀ ਸੀ, ਨੇ ਆਪ ਇਸ ਮਾਮਲੇ ਵਿਚ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਾਣਾਕਰੀ ਦਿੱਤੀ ਸੀ। ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਸਤਨਾਮ ਬਾਜਵਾ ਸਮਗÇਲੰਗ ਕਰਦਿਆਂ ਗੈਂਗ ਵਾਰ ਵਿਚ ਮਾਰਿਆ ਗਿਆ ਸੀ। 

Have something to say? Post your comment

 

More in Chandigarh

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਮਾਈ ਭਾਰਤ ਵੱਲੋਂ ਨੌਜਵਾਨਾਂ ਨੂੰ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਹੋਣ ਲਈ ਸੱਦਾ

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ