Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਹਰਪਾਲ ਸਿੰਘ ਚੀਮਾ

June 01, 2026 05:59 PM
Rozana Sehaj times

ਚੰਡੀਗੜ੍ਹ : ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, "ਇਸ ਮਹੀਨੇ ਦੀ ਕੁੱਲ ਜੀ.ਐੱਸ.ਟੀ. ਕਲੈਕਸ਼ਨ 2,400.52 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਮਈ 2025 ਦੌਰਾਨ ਪ੍ਰਾਪਤ ਕੀਤੇ ਗਏ 2,094.81 ਕਰੋੜ ਰੁਪਏ ਦੇ ਮੁਕਾਬਲੇ 305.71 ਕਰੋੜ ਰੁਪਏ ਦਾ ਵੱਡਾ ਵਾਧਾ ਦਰਸਾਉਂਦੀ ਹੈ।" ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸ਼ਾਨਦਾਰ ਵਾਧਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਟੈਕਸ ਪਾਲਣਾ, ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਨਫੋਰਸਮੈਂਟ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਨਤੀਜਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਜੀ.ਐੱਸ.ਟੀ. ਕਾਰਗੁਜ਼ਾਰੀ ਕੌਮੀ ਰੁਝਾਨਾਂ ਦੇ ਮੁਕਾਬਲੇ ਬੇਹੱਦ ਸ਼ਾਨਦਾਰ ਰਹੀ ਹੈ, ਜੋ ਕਿ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਦੇਸ਼ ਦੇ ਕੁੱਲ ਜੀ.ਐੱਸ.ਟੀ. ਮਾਲੀਏ ਦੇ ਲਗਭਗ 3.2 ਫੀਸਦੀ ਦੇ ਵਾਧੇ ਨਾਲੋਂ ਕਿਤੇ ਜ਼ਿਆਦਾ ਹੈ। ਵਿੱਤ ਮੰਤਰੀ ਨੇ ਕਿਹਾ, "ਜਿੱਥੇ ਪੰਜਾਬ ਦੀ ਨਕਦ ਉਗਰਾਹੀ (ਕੈਸ਼ ਕਲੈਕਸ਼ਨ) ਵਿੱਚ ਵਾਧਾ 6.57 ਫੀਸਦੀ ਰਿਹਾ, ਉੱਥੇ ਹੀ ਸੂਬੇ ਦਾ ਕੁੱਲ ਜੀ.ਐੱਸ.ਟੀ. ਵਾਧਾ 14.59 ਫੀਸਦੀ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ, ਜੋ ਕਿ ਸੂਬੇ ਦੇ ਮਾਲੀਆ ਅਧਾਰ ਦੇ ਮਜ਼ਬੂਤ ਹੋਣ, ਟੈਕਸ ਪਾਲਣਾ ਦੇ ਪੱਧਰ ਵਿੱਚ ਸੁਧਾਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਦੇ ਉਪਾਵਾਂ ਨੂੰ ਦਰਸਾਉਂਦਾ ਹੈ।" ਇਨਫੋਰਸਮੈਂਟ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਪੂਰੇ ਪੰਜਾਬ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (ਸਿਪੂ) ਨੇ ਸਿਰਫ਼ ਮਈ 2026 ਦੌਰਾਨ 182.69 ਕਰੋੜ ਰੁਪਏ ਦਾ ਜੁਰਮਾਨਾ ਲਗਾ ਕੇ ਅਤੇ 178.76 ਕਰੋੜ ਰੁਪਏ ਦੀ ਵਸੂਲੀ ਕਰਕੇ ਸ਼ਾਨਦਾਰ ਨਤੀਜੇ ਦਿੱਤੇ ਹਨ।" ਉਨ੍ਹਾਂ ਦੱਸਿਆ ਕਿ ਇਹ ਵੱਡੀ ਵਸੂਲੀ ਵਿਆਪਕ ਡਾਟਾ ਵਿਸ਼ਲੇਸ਼ਣ (ਡਾਟਾ ਐਨਾਲਿਟਿਕਸ), ਖੁਫੀਆ ਜਾਣਕਾਰੀ ਅਧਾਰਤ ਜਾਂਚਾਂ, ਨਿਸ਼ਚਿਤ ਵੈਰੀਫਿਕੇਸ਼ਨ ਮੁਹਿੰਮਾਂ ਅਤੇ ਸੂਬੇ ਭਰ ਵਿੱਚ ਤਾਲਮੇਲ ਨਾਲ ਚਲਾਏ ਗਏ ਫੀਲਡ ਆਪਰੇਸ਼ਨਾਂ ਸਦਕਾ ਸੰਭਵ ਹੋਈ ਹੈ। ਟੈਕਸ ਚੋਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ, "ਪੰਜਾਬ ਕਰ ਵਿਭਾਗ ਨੇ ਮਈ 2026 ਦੌਰਾਨ 85.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ ਅਤੇ ਲੁਧਿਆਣਾ ਦੀ ਇੱਕ ਫਰਮ ਦੇ ਡਾਇਰੈਕਟਰ ਨੂੰ ਬੋਗਸ ਲੈਣ-ਦੇਣ ਰਾਹੀਂ 15.56 ਕਰੋੜ ਰੁਪਏ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।" ਉਨ੍ਹਾਂ ਕਿਹਾ ਕਿ ਸਿਪੂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੈਕਸ ਧੋਖਾਧੜੀ ਕਰਨ ਲਈ ਗੈਰ-ਮੌਜੂਦ ਫਰਮਾਂ, ਫਰਜ਼ੀ ਇਨਵੌਇਸ, ਫਰਜ਼ੀ ਡੈਬਿਟ ਨੋਟਸ ਅਤੇ ਜਾਅਲੀ ਟਰਾਂਸਪੋਰਟੇਸ਼ਨ ਰਿਕਾਰਡਾਂ ਦੀ ਵਰਤੋਂ ਕੀਤੀ ਗਈ ਸੀ। ਇਸ ਕਾਰਵਾਈ ਤਹਿਤ ਸੰਬੰਧਿਤ ਫਰਮ ਦੇ ਡਾਇਰੈਕਟਰ ਨੂੰ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਧੋਖਾਧੜੀ ਨਾਲ ਜੁੜੇ ਲਾਭਪਾਤਰੀਆਂ ਕੋਲੋਂ ਲਗਭਗ 3 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਆਪਣੇ ਪ੍ਰੈਸ ਬਿਆਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਨਤ ਡਾਟਾ ਐਨਾਲਿਟਿਕਸ, ਈ-ਵੇਅ ਬਿੱਲ ਦੀ ਬਾਰੀਕੀ ਨਾਲ ਜਾਂਚ, ਫਾਸਟੈਗ ਵੈਰੀਫਿਕੇਸ਼ਨ ਅਤੇ ਖੁਫੀਆ ਜਾਣਕਾਰੀਆਂ ਦੀ ਵਰਤੋਂ ਕਰਕੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇੱਕ ਬਰਾਬਰ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿੱਤ ਮੰਤਰੀ ਨੇ ਫਰਜ਼ੀ ਬਿਲਿੰਗ ਅਤੇ ਸੰਗਠਿਤ ਟੈਕਸ ਚੋਰੀ ਦੇ ਨੈੱਟਵਰਕਾਂ ਵਿਰੁੱਧ ਸਰਕਾਰ ਦੀ ਸਖ਼ਤ 'ਜ਼ੀਰੋ-ਟਾਲਰੈਂਸ' ਨੀਤੀ ਨੂੰ ਮੁੜ ਦੁਹਰਾਇਆ ਅਤੇ ਪ੍ਰਣ ਲਿਆ ਕਿ ਆਬਕਾਰੀ ਤੇ ਕਰ ਵਿਭਾਗ ਸਹਾਇਤਾ, ਸਖ਼ਤ ਨਿਗਰਾਨੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਇਨਫੋਰਸਮੈਂਟ ਦੇ ਸੰਤੁਲਿਤ ਤਰੀਕੇ ਨਾਲ ਅਸਲ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਜਾਰੀ ਰੱਖੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ