Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

7 ਜੂਨ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਵੋਟਰਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

June 01, 2026 06:06 PM
Rozana Sehaj times

ਅੰਮ੍ਰਿਤਸਰ : ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 19,71,604 ਵੋਟਰਾਂ ਵਿੱਚੋਂ ਹੁਣ ਤੱਕ 17,38,253 ਵੋਟਰਾਂ (88.16 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 2,33,351 ਵੋਟਰ ਅਨ-ਮੈਪਡ ਹਨ, ਜਿਨ੍ਹਾਂ ਨੂੰ ਕਵਰ ਕਰਨਾ ਅਤਿ-ਜ਼ਰੂਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ `ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ। ਸਾਲ 2003 ਦੀ ਵੋਟਰ ਸੂਚੀ ਦੇ ਆਧਾਰ `ਤੇ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਨਾਗਰਿਕ ਆਪਣੇ ਬੂਥ `ਤੇ ਜਾ ਕੇ ਇਸ ਦਾ ਲਾਭ ਉਠਾ ਸਕਦੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਓਜ਼.) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ।  ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਵੋਟਰ ਪਾਤਰਤਾ ਨੂੰ ਯਕੀਨੀ ਬਣਾਉਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼