Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਸੰਭਾਲਿਆ ਅਹੁਦਾ

June 01, 2026 06:11 PM
Rozana Sehaj times

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ : ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਸ. ਯੋਗਬੀਰ ਸਿੰਘ ਯੋਗੀ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬਲਾਕ ਸੰਮਤੀਆਂ ਸਥਾਨਕ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪਾਰਟੀ ਹਾਈਕਮਾਨ, ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬੀ.ਡੀ.ਪੀ.ਓ. ਸ. ਸਰਬਜੀਤ ਸਿੰਘ, ਚੇਅਰਮੈਨ ਸ. ਗੁਰਦੇਵ ਸਿੰਘ, ਸਰਪੰਚ ਸ. ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਸ. ਕਰਮਜੀਤ ਸਿੰਘ, ਸਰਪੰਚ ਸ. ਜਸਪਾਲ ਸਿੰਘ, ਸਰਪੰਚ ਸ. ਬਲਦੇਵ ਸਿੰਘ ਨਿੱਝਰ, ਸ. ਸੰਜੀਵ ਭੰਡਾਰੀ, ਸ. ਜਗਤਾਰ ਸਿੰਘ ਬਿੱਲਾ, ਕੌਂਸਲਰ ਸ. ਵਿਸ਼ਾਲ ਮੰਨਣ, ਸਰਪੰਚ ਸ. ਰਣਬੀਰ ਸਿੰਘ, ਸਰਪੰਚ ਸ. ਜੋਬਨ, ਸਰਪੰਚ ਸ. ਦਲਬੀਰ ਸਿੰਘ ਅਤੇ ਸਰਪੰਚ ਸ. ਸੁਖਦੇਵ ਸਿੰਘ ਤਿੰਮੋਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼