Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਪੰਜਾਬ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਡੀ.ਸੀ.ਐੱਮ. ਸਕੂਲ ਦੇ ਵਿਦਿਆਰਥੀਆਂ ਨੂੰ ਸਪੀਕਰ ਸੰਧਵਾ ਵੱਲੋਂ ਸਨਮਾਨਿਤ

June 01, 2026 06:27 PM
Rozana Sehaj times
ਕੋਟਕਪੂਰਾ :  ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਦਿਆਂ ਡੀ.ਸੀ.ਐੱਮ. ਇੰਟਰਨੈਸਨਲ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਗੁਡ ਮੋਰਨਿੰਗ ਵੈਲਫੇਅਰ ਕਲੱਬ ਵੱਲੋ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨੂੰ ਸਮਾਗਮ ਦੌਰਾਨ ਵੱਖ-ਵੱਖ ਜਿਲਿਆਂ ਵਿੱਚੋਂ ਆਏ ਸਾਰੇ ਵਿਦਿਆਰਥੀਆਂ ਨੂੰ ਕੁਲਤਾਰ ਸਿੰਘ ਸੰਧਵਾ ਨੇ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਲਗਨ ਅਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਹੋਣਹਾਰ ਵਿਦਿਆਰਥੀ ਹੀ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਅਗਵਾਈ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਤੋਹਫ਼ੇ ਭੇਟ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਸਮਾਗਮ ਦੇ ਅੰਤ ਵਿੱਚ ਸਕੂਲ ਪਰਿਵਾਰ ਨੇ ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਉਤਸ਼ਾਹਿਤ ਕਰਨ ਦੀ ਆਸ ਪ੍ਰਗਟ ਕੀਤੀ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ