Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਿੱਖਿਆ ਦਾ ਮਹਾਂ ਜਸ਼ਨ’ ਤਹਿਤ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਪੀਟੀਐਮ ਤੇ ਮਾਪੇ ਵਰਕਸ਼ਾਪ ਦਾ ਆਯੋਜਨ

June 01, 2026 06:29 PM
Rozana Sehaj times

ਬਰਨਾਲਾ : ਪੂਰੇ ਭਾਰਤ ਵਿੱਚੋਂ ਸਿੱਖਿਆ ਖੇਤਰ ਵਿੰਚ ਪੰਜਾਬ ਰਾਜ ਦੇ ਪਹਿਲੇ ਨੰਬਰ ‘ਤੇ ਆਉਣ ਸਬੰਧੀ ‘ਸਿੱਖਿਆ ਦਾ ਮਹਾਂ ਜਸ਼ਨ’ ਸਮਾਗਮ ਤਹਿਤ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮਾਪੇ–ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਵਿੱਚ ਬੋਰਡ ਪ੍ਰੀਖਿਆਵਾਂ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ, ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੀ ਦਾਖਲਾ ਪ੍ਰੀਖਿਆ ਪਾਸ ਕਰਨ ਵਾਲੇ ਅਤੇ ਹੋਰ ਸਹਿ–ਵਿੱਦਿਅਕ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਅਧਿਆਪਕ ਨਿਰਮਲ ਸਿੰਘ ਨੇ ਮਾਪੇ–ਅਧਿਆਪਕ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਦੀਆਂ ਪੜ੍ਹਾਈ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਾਪਿਆਂ ਅਤੇ ਅਧਿਅਪਾਕਾਂ ਦੇ ਆਪਸੀ ਤਾਲਮੇਲ ਦੀ ਲੋੜ ‘ਤੇ ਜੋਰ ਦਿੱਤਾ। ਸਕੂਲ ਮੁਖੀ ਰਘੁਵੀਰ ਸਿੰਘ ਨੇ ਵਰਕਸ਼ਾਪ ਵਿੱਚ ਪਹੁੰਚੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਪੇ–ਅਧਿਆਪਕ ਮਿਲਣੀ ਦਾ ਉਦੇਸ਼ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਗੁਣਾਤਮਕ ਸੁਧਾਰਾਂ ਬਾਰੇ ਜਾਣੂ ਕਰਵਾਉਣਾ ਹੈ। ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਸਵਿੰਦਰ ਕੌਰ ਤੇ ਸਮੂਹ ਮੈਨੇਜਮੈਂਟ ਕਮੇਟੀ ਮੈਂਬਰਾਂ ਸਮੇਤ ਸਕੂਲ ਮੁਖੀ ਰਘੁਵੀਰ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ ਜੋਗਾ, ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ