Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਨੂੰ ਲੈ ਕੇ ਕੈਬਨਿਟ ਸਬ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਕੀਤੀ ਗਈ ਅੰਤਰਿਮ ਰਿਪੋਟਟ ਦੀ ਸਖਤ ਨਿਖੇਧੀ

June 01, 2026 06:51 PM
Rozana Sehaj times
ਕੋਟਕਪੂਰਾ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪਿਛਲੇ ਦਿਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਹਸਤਾਖਰਾਂ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਨਾਲ ਸਬੰਧਤ ਮੁੱਦੇ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਕੀਤੀ ਗਈ ਸੀਲ ਬੰਦ ਅੰਤਰਿਮ ਰਿਪੋਟਟ ਜੋ ਕਿ ਦੋ ਦਿਨ ਪਹਿਲਾਂ ਲਗਾਤਾਰ ਸੋਸ਼ਲ ਮੀਡੀਏ ’ਤੇ ਵਾਇਰਲ ਹੋ ਰਹੀ ਹੈ, ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਇਸ ਰਿਪੋਰਟ ਰਾਹੀਂ ਕੈਬਨਿਟ ਸਬ ਕਮੇਟੀ ਨੇ ਅਦਾਲਤ ਨੂੰ ਗੁਮਰਾਹ ਕਰਨ ਲਈ ਬਹੁਤ ਸਾਰੇ ਗਲਤ ਤੱਥ ਪੇਸ਼ ਕੀਤੇ ਹਨ। ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦਾ ਖਜ਼ਾਨਾ ਭਰਿਆ ਹੋਣ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਦੇਣ ਸਮੇਂ ਪੰਜਾਬ ਦੀ ਮਾੜੀ ਵਿੱਤੀ ਹਾਲਤ ਦੀ ਤਰਸਯੋਗ ਸਥਿੱਤੀ ਪੇਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਉੱਚ ਅਫ਼ਸਰਸ਼ਾਹੀ ਨੂੰ ਇਸ ਸਮੇਂ ਮਿਲ ਰਹੇ 60 ਫੀਸਦੀ ਡੀ ਏ ਦਾ ਜ਼ਿਕਰ ਵੀ ਮਾਨਯੋਗ ਅਦਾਲਤ ਸਾਹਮਣੇ ਪੇਸ਼ ਕਰਨਾ ਚਾਹੀਦਾ ਸੀ। ਆਗੂਆਂ ਨੇ ਇਹ ਦੋਸ਼ ਲਾਇਆ ਕਿ ਕੈਬਨਿਟ ਸਬ ਕਮੇਟੀ ਨੇ ਪੰਜਾਬ ਦੀ ਉੱਚ ਅਫ਼ਸਰਸ਼ਾਹੀ ਜਾਂ ਕਿਸੇ ਹੋਰ ਦਬਾਅ ਹੇਠ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਲ 1967 ਤੋਂ ਕੇਂਦਰ ਸਰਕਾਰ ਦੇ ਨਾਲ ਚੱਲੀ ਆ ਰਹੀ ਸਮਾਨਤਾ ਨੂੰ ਖਤਮ ਕਰਨ ਅਤੇ ਪੰਜਾਬ ਦੇ ਤਨਖਾਹ ਕਮਿਸ਼ਨਾਂ ਨੂੰ ਹੁਣ ਕੇਂਦਰ ਦੇ ਨਾਲ ਨੂੜਣ ਦੀ ਸਾਜ਼ਿਸ਼ ਘੜਕੇ ਬੱਜਰ ਗ਼ਲਤੀ ਕੀਤੀ ਹੈ। ਕੇਂਦਰ ਸਰਕਾਰ ਨਾਲ ਡੀ ਏ ਲਿੰਕ ਹੋਣ ਅਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਤਨਖਾਹ ਸਕੇਲ ਕੇਂਦਰ ਸਰਕਾਰ ਨਾਲੋਂ ਡੀਲਿੰਕ ਹੋਣ ਦਾ ਬਹੁਤ ਲੰਮਾ ਇਤਿਹਾਸ ਹੈ। ਆਗੂਆਂ ਨੇ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਰ ਦਾ ਮੂੰਹ ਦਿਖਾਉਣ ਅਤੇ ਚੰਗੀ ਤਰ੍ਹਾਂ ਸਬਕ ਸਿਖਾਉਣ ਵਾਂਗ ਪੰਜਾਬ ਸਰਕਾਰ ਦੇ ਮੌਜੂਦਾ ਕੈਬਨਿਟ ਸਬ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਬਹੁਤ ਨੇੜ ਭਵਿਖ ਵਿੱਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਹਨਾਂ ਸਾਰਿਆਂ ਨੂੰ ਹਾਰ ਦਾ ਮੂੰਹ ਦਿਖਾਉਣ ਲਈ ਆਪਣਾ ਪੂਰਾ ਤਾਣ ਲਗਾਉਣਗੇ।
 
 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ