Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

June 01, 2026 08:31 PM
Rozana Sehaj times

ਚੰਡੀਗੜ੍ਹ : ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫਤਹਿਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90 ਅਤੇ ਮਾਨਸਾ ਦੇ 27 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸੇ ਤਰ੍ਹਾਂ ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਅਤੇ ਮਾਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਸਾਬਤ ਹੋ ਰਹੀ ਹੈ ਅਤੇ ਧੀਆਂ ਦੇ ਵਿਆਹ ਸਮੇਂ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਸੂਬੇ ਦੇ ਵਿਕਾਸ ਵਿੱਚ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ