Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

June 01, 2026 08:34 PM
Rozana Sehaj times

ਚੰਡੀਗੜ੍ਹ : ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਲਗਾਤਾਰ ਮੁਲਾਂਕਣ ਕਰਨ, ਕਮਜ਼ੋਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਬਿਹਤਰ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੱਕ ਸਮਰੱਥ ਅਤੇ ਜ਼ਿੰਮੇਵਾਰ ਅਧਿਕਾਰੀ ਉਹ ਹੁੰਦਾ ਹੈ ਜੋ ਉਪਲਬਧ ਸਰੋਤਾਂ ਨਾਲ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ, ਅਨੁਸ਼ਾਸਨਹੀਣਤਾ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ, ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ‘ਤੇ ਜ਼ੋਰ ਦਿੰਦਿਆਂ ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦਾ ਮੁੱਖ ਉਦੇਸ਼ ਸਿਰਫ਼ ਬੰਦੀਆਂ ਨੂੰ ਹਿਰਾਸਤ ਵਿੱਚ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸੁਧਾਰ, ਪੁਨਰਵਾਸ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸਹੂਲਤਾਂ ਅਤੇ ਮਨੋਵਿਗਿਆਨਕ ਸਹਾਇਤਾ ਵਰਗੇ ਉਪਰਾਲਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਆਦੇਸ ਵੀ ਦਿੱਤੇ। ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸੁਧਾਰਾਤਮਕ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਵਿੱਚ ਬੰਦੀਆਂ ਲਈ ਸਿਹਤ ਸਹੂਲਤਾਂ, ਖੁਰਾਕ ਪ੍ਰਬੰਧ, ਸਟਾਫ਼ ਦੀ ਭਰਤੀ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਜੇਲ੍ਹ ਆਰ. ਕੇ. ਜੈਸਵਾਲ ਤੋਂ ਇਲਾਵਾ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ