Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

June 01, 2026 08:49 PM
Rozana Sehaj times

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ  ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ ਮੁੱਖ ਕੇਂਦਰ ਪੰਜਾਬ ਸਰਕਾਰ ਦੀਆਂ ਮੁੱਖ ਪੁਲਿਸਿੰਗ ਤਰਜੀਹਾਂ 'ਤੇ ਜ਼ੋਰ ਦੇਣਾ, ਅਪਰਾਧ ਸਥਿਤੀ ਦੀ ਸਮੀਖਿਆ ਕਰਨਾ ਅਤੇ ਰਾਜ ਭਰ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣਾ ਸੀ। “ਡੀਜੀਪੀ ਗੌਰਵ ਯਾਦਵ ਨੇ ਕਿਹਾ, ''ਮੈਂ ਸਾਰੇ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ  ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਨਾਕਿਆਂ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਸੁਚੱਜੀ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ  ਪੁਖਤਾ ਸੁਰੱਖਿਆ ਯਕੀਨੀ ਬਣਾਉਣ ਲਈ ਮੋਬਾਈਲ ਗਸ਼ਤ ਵਿੱਚ ਤੇਜ਼ੀ ਲਿਆਉਣ ਲਈ ਵੀ  ਕਿਹਾ ਗਿਆ ਹੈ। '' ਉਹਨਾਂ ਜ਼ਿਲ•ਾ ਪੁਲਿਸ ਮੁਖੀਆਂ ਨੂੰ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ  ਹੋਰ ਮਜ਼ਬੂਤ  ਕਰਨ ਲਈ ਵੱਧ ਤੋਂ ਵੱਧ ਪੁਲਿਸ ਫੋਰਸ ਦੀ ਤਾਇਨਾਤੀ  ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ, ਡੀਜੀਪੀ ਨੇ ਪੰਜਾਬ ਸਰਕਾਰ ਦੀਆਂ ਦੋ ਪ੍ਰਮੁੱਖ ਪਹਿਲਕਦਮੀਆਂ - 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ਤੇ ਵਾਰ' ਦੀ ਪ੍ਰਗਤੀ ਦੀ ਵਿਆਪਕ ਸਮੀਖਿਆ ਵੀ ਕੀਤੀ। ਵੱਡੇ ਰਣਨੀਤਕ ਬਦਲਾਅ ਦਾ ਖੁਲਾਸਾ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸੇ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ ਗੈਰ-ਕਾਨੂੰਨੀ ਹਵਾਲਾ ਆਪਰੇਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ 'ਤੇ ਜ਼ੋਰ ਦੇ ਰਹੀ ਹੈ। ਡੀਜੀਪੀ ਨੇ ਅੱਗੇ ਕਿਹਾ, “ਸਾਡੀ ਜਾਂਚ ਅਤੇ ਤਰਜੀਹ ਉਹਨਾਂ ਮਨੀ ਸਪਲਾਇਰਾਂ 'ਤੇ ਕੇਂਦਰਿਤ ਹੈ ਜੋ ਮੱਧ-ਪੂਰਬੀ ਦੇਸ਼ਾਂ ਰਾਹੀਂ ਫੰਡਿੰਗ ਨੂੰ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਦੀ ਵਰਤੋਂ ਕਰਕੇ ਪਾਕਿਸਤਾਨ ਭੇਜਣ ਲਈ ਵਰਤਦੇ ਹਨ। ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਫੰਡਾਂ ਨੂੰ ਚੈਨਲਾਈਜ਼ ਕਰਨ ਵਾਲੇ ਇਨ•ਾਂ ਨੈੱਟਵਰਕਾਂ ਨੂੰ ਪੂਰੀ ਤਰ•ਾਂ ਤਬਾਹ ਕਰ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ,'' । ਲੋਕ-ਪੱਖੀ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਆਮ ਲੋਕਾਂ ਅਤੇ ਪੁਲਿਸ ਫੋਰਸ ਵਿਚਕਾਰ ਆਪਸੀ ਤਾਲਮੇਲ ਵਧਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ•ਾ ਮੁਖੀਆਂ ਨੂੰ ਪੁਲਿਸ-ਜਨਤਕ ਭਾਈਵਾਲੀ  ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਥਾਨਕ ਐਸੋਸੀਏਸ਼ਨਾਂ, ਨਾਗਰਿਕਾਂ ਅਤੇ ਗ੍ਰਾਮ ਰੱਖਿਆ ਕਮੇਟੀਆਂ (ਵੀ.ਡੀ.ਸੀ.) ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ