Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

June 01, 2026 09:01 PM
Rozana Sehaj times
ਚੰਡੀਗੜ੍ਹ : ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ। ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇਮਾਰਤਾਂ ਵਿਖੇ 2 ਮੈਗਾਵਾਟ ਸੋਲਰਾਈਜ਼ੇਸ਼ਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਗਸਤ 2026 ਦੇ ਅੱਧ ਤੱਕ ਦੀ ਸਮਾਂ ਸੀਮਾ ਤੈਅ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ 661 ਸਰਕਾਰੀ ਇਮਾਰਤਾਂ 'ਤੇ 18.6 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਲਈ ਵਰਕ ਆਰਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 34 ਸਰਕਾਰੀ ਇਮਾਰਤਾਂ 'ਤੇ 1.413 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਏ ਜਾ ਚੁੱਕੇ ਹਨ। ਪਿੰਡਾਂ ਦੀਆਂ ਗਲੀਆਂ ਰਾਤਾਂ ਨੂੰ ਵੀ ਰੌਸ਼ਨ ਕਰਨ ਲਈ ਇੱਕ ਵੱਖਰੀ ਪਹਿਲਕਦਮੀ ਤਹਿਤ ਸ੍ਰੀ ਅਮਨ ਅਰੋੜਾ ਨੇ ਪੇਡਾ ਨੂੰ ਅਗਲੇ ਛੇ ਮਹੀਨਿਆਂ ਦੇ ਅੰਦਰ ਤਿੰਨ ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪਹਿਲਾਂ ਹੀ ਪੰਜਾਬ ਭਰ ਦੇ 5,835 ਪਿੰਡਾਂ ਵਿੱਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾ ਚੁੱਕੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਆਪਣੇ ਸਿਹਤਮੰਦ ਭਵਿੱਖ ਲਈ ਸੂਰਜੀ ਊਰਜਾ ਦੀ ਵਰਤੋਂ ਵੱਲ ਰੁਖ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵਰਗੀਆਂ ਵਿਰਾਸਤੀ ਥਾਵਾਂ ਅਤੇ 661 ਸਰਕਾਰੀ ਇਮਾਰਤਾਂ ਵਿਖੇ ਸੌਰ ਊਰਜਾ ਪ੍ਰੋਜੈਕਟ ਲਗਾ ਕੇ ਅਸੀਂ ਬਿਜਲੀ ਦੇ ਬਿੱਲਾਂ ਤੇ ਪ੍ਰਦੂਸ਼ਣ ਵਿੱਚ ਕਟੌਤੀ ਲਿਆ ਰਹੇ ਹਾਂ ਅਤੇ ਆਪਣੇ ਲੋਕਾਂ ਲਈ ਭਰੋਸੇਯੋਗ ਬਿਜਲੀ ਯਕੀਨੀ ਬਣਾ ਰਹੇ ਹਾਂ। ਸ੍ਰੀ ਅਰੋੜਾ ਨੇ ਕਿਹਾ ਕਿ 18.6 ਮੈਗਾਵਾਟ ਦੇ ਇਹ ਪ੍ਰੋਜੈਕਟ ਅਤੇ 3 ਲੱਖ ਸਟਰੀਟ ਲਾਈਟਾਂ ਪੰਜਾਬ ਦੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਲਾਨਾ ਕਰੋੜਾਂ ਦੀ ਬਚਤ ਵੀ ਕਰਨਗੇ। ਇਸ ਦੌਰਾਨ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸ੍ਰੀ ਅਰੋੜਾ ਨੂੰ ਜਾਣੂ ਕਰਵਾਇਆ ਕਿ 129 ਪਿੰਡਾਂ ਵਿੱਚ 2,521 ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਇਸ ਸਮੇਂ ਪ੍ਰਗਤੀ ਅਧੀਨ ਹੈ, ਜਿਸਦੇ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ। ਖੇਤੀਬਾੜੀ ਪਹਿਲੂ ‘ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 5,000 ਤੋਂ ਵੱਧ ਆਫ-ਗਰਿੱਡ ਸਟੈਂਡਅਲੋਨ ਸੋਲਰ ਵਾਟਰ ਪੰਪ ਲਗਾਏ ਗਏ ਹਨ।  ਸਮੀਖਿਆ ਮੀਟਿੰਗ ਵਿੱਚ ਪੇਡਾ ਦੇ ਸੀਈਓ ਸ੍ਰੀ ਅਭਿਜੀਤ ਕਪਲਿਸ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ