Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

June 01, 2026 09:04 PM
Rozana Sehaj times

ਚੰਡੀਗੜ੍ਹ  : ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਵਿਸ਼ਵ ਪੱਧਰ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਬਦਲਦਿਆਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ, ਇਸ ਲਈ ਪੰਜਾਬ ਦੇ ਬੱਚਿਆਂ ਨੂੰ ਅੱਗੇ ਹੋ ਕੇ ਇਸ ਬਦਲਾਅ ਦਾ ਹਿੱਸਾ ਬਣਨਾ ਚਾਹੀਦਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਰੈਂਕਿੰਗ ਇੰਡੈਕਸ ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਸਿਖ਼ਰਲਾ ਸਥਾਨ ਮੱਲਿਆ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ-ਅਧਾਰਤ ਸੁਧਾਰ ਸੂਬੇ ਦੇ ਇਸ ਮੋਹਰੀ ਦਰਜੇ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਈ.ਬੀ. ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਹੋਣਗੀਆਂ ਅਤੇ ਇਹ ਸੁਤੰਤਰ ਪਹੁੰਚ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਸਵਾਲ ਪੁੱਛ ਕੇ ਅਤੇ ਸੁਧਾਰਾਂ ਬਾਰੇ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ, ਜਿੱਥੇ ਨੀਤੀ ਨਿਰਮਾਤਾਵਾਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਅਨੋਖਾ ਤੇ ਉਸਾਰੂ ਸੰਵਾਦ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਾਜ ਭਰ ਵਿੱਚ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਿੱਖਿਆ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਮੰਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਘਰ ਅਤੇ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਣੀ ਜ਼ਰੂਰੀ ਹੈ। ਇੱਕ ਦੇਸ਼ ਦੀ ਤਰੱਕੀ ਪੂਰੀ ਤਰ੍ਹਾਂ ਆਪਣੀ ਸਿੱਖਿਆ ਪ੍ਰਣਾਲੀ 'ਤੇ ਨਿਰਭਰ ਕਰਦੀ ਹੈ। ਅੰਕੜੇ ਦਰਸਾਉਂਦੇ ਹਨ ਕਿ ਭਾਰਤ ਦੇ ਕਈ ਰਾਜ ਅਜੇ ਵੀ ਸਿੱਖਣ ਦੀ ਗੁਣਵੱਤਾ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਕਾਦਮਿਕ ਉੱਤਮਤਾ ਲਈ ਨਿਰੰਤਰ ਯਤਨਾਂ ਅਤੇ ਨਵੀਨ ਵਿਚਾਰਾਂ ਦੀ ਲੋੜ ਹੁੰਦੀ ਹੈ ਸ੍ਰੀ ਸਿਸੋਦੀਆ ਨੇ ਕਿਹਾ, "ਸਫ਼ਲਤਾ ਸਿਰਫ਼ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਂ ਸੋਚ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਾਡੇ ਵਿਦਿਆਰਥੀ ਪਹਿਲਾਂ ਹੀ ਸਾਬਤ ਕਰ ਰਹੇ ਹਨ ਕਿ ਸਿੱਖਿਆ ‘ਚ ਦੇਸ਼ ਦੀ ਅਗਵਾਈ ਲਈ ਤਿਆਰ-ਬਰ-ਤਿਆਰ ਹਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ