Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨ ਜੁਨੇਜਾ ਤੇ ਐਮ ਡੀ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਤੇ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ਵਿਚਾਰੀਆਂ

June 01, 2026 09:07 PM
Rozana Sehaj times

ਪਟਿਆਲਾ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਪੀ.ਆਰ.ਟੀ.ਸੀ ਦੇ ਨਵੇਂ ਅਤੇ ਪੁਰਾਣੇ ਬੱਸ ਸਟੈਂਡਾਂ ਦਾ ਆਧੁਨਿਕੀਕਰਨ ਅਤੇ ਇਨ੍ਹਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਸਬੰਧੀ ਕੰਸਲਟੈਂਟ ਵੱਲੋਂ ਤਿਆਰ ਕੀਤੀ ਤਜਵੀਜਾਂ ਨੂੰ ਘੋਖਣਾ ਸੀ। ਉਨ੍ਹਾਂ ਦੱਸਿਆ ਕਿ ਐਮ.ਡੀ ਮਨੀਸ਼ਾ ਰਾਣਾ ਨੇ ਤਜਵੀਜਾਂ ਵਿੱਚ ਕੁਝ ਸੁਝਾਅ ਦਿੰਦਿਆਂ ਇਹਨਾਂ ਨੂੰ ਤਜਵੀਜਾਂ ਵਿੱਚ ਸ਼ਾਮਿਲ ਕਰਨ ਲਈ ਕਿਹਾ ਗਿਆ ਤਾਂ ਜੋ ਪੀ.ਆਰ.ਟੀ.ਸੀ ਨੂੰ ਇਹਨਾਂ ਬੱਸ ਸਟੈਂਡਾਂ ਨੂੰ ਵਿਕਸਿਤ ਕਰਨ ਉਪਰੰਤ ਵੱਧ ਤੋਂ ਵੱਧ ਆਮਦਨ ਪ੍ਰਾਪਤ ਹੋ ਸਕੇ। ਚੇਅਰਮੈਨ ਹਰਪਾਲ ਜੁਨੇਜਾ ਨੇ ਕੰਸਲਟੈਂਟ ਨੂੰ ਪੀ.ਆਰ.ਟੀ.ਸੀ ਦੇ ਪਟਿਆਲਾ ਵਿਖੇ ਪੁਰਾਣੇ ਬੱਸ ਸਟੈਂਡ ਸਬੰਧੀ ਦਿੱਤੀ ਤਜਵੀਜ ਉੱਪਰ ਢੁਕਵਾਂ ਫੈਸਲਾ ਜਲਦ ਤੋਂ ਜਲਦ ਲੈਣ ਕਿਹਾ ਤਾਂ ਜੋ ਪੀ.ਆਰ.ਟੀ.ਸੀ ਵੱਲੋ ਪੁਰਾਣੇ ਬੱਸ ਸਟੈਂਡ ਪਟਿਆਲਾ ਤੋਂ ਸਵਾਰੀਆਂ ਨੂੰ ਸਫ਼ਰ ਲਈ  ਹੋਰ ਵੀ ਵਧੀਆ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਇਸ ਮੀਟਿੰਗ ਵਿੱਚ ਐਮ.ਡੀ ਮਨੀਸ਼ਾ ਰਾਣਾ ਕੰਸਲਟੈਂਟ ਨਾਲ ਤਜਵੀਜ਼ਾਂ ‘ਤੇ ਹੋਏ ਵਿਚਾਰ ਵਟਾਂਦਰੇ ਅਨੁਸਾਰ ਮੁੜ੍ਹ ਸੋਧੀਆਂ ਤਜਵੀਜ਼ਾਂ ਜਲਦ ਤਿਆਰ ਕਰਨ ਲਈ ਕਿਹਾ ਗਿਆ ਤਾਂ ਜੋ ਇਹਨਾਂ ਉੱਪਰ ਬਣਦੀ ਅਗਲੀ ਕਾਰਵਾਈ ਆਰੰਭੀ ਜਾ ਸਕੇ। ਇਸ ਮੀਟਿੰਗ ਵਿੱਚ ਮੈਸਰਜ ਅਰਨੈਸਟ ਐਂਡ ਯੰਗ ਵੱਲੋ ਡਾਇਰੈਕਟਰ ਅਰੁਣ ਤੁਲੀ , ਪੀ.ਆਰ.ਟੀ.ਸੀ ਦੇ ਮੁੱਖ ਲੇਖਾ ਅਫ਼ਸਰ  ਗੀਤਾਜਲੀ, ਇੰਜ: ਜਤਿੰਦਰਪਾਲ ਸਿੰਘ ਗਰੇਵਾਲ, ਮਨਿੰਦਰਪਾਲ ਸਿੰਘ ਸਿੱਧੂ ਸੀਨੀਅਰ ਕਾਨੂੰਨੀ ਸਲਾਹਕਾਰ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ