Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ

June 01, 2026 09:21 PM
Rozana Sehaj times
ਸੁਨਾਮ : ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸ਼ਹਿਰੀ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੰਦਿਆਂ ਵੱਡੀ ਜਿੱਤ ਦਿਵਾਈ ਹੈ, ਸਮੂਹ ਕੌਂਸਲਰ ਵੋਟਰਾਂ ਵੱਲੋਂ ਦਿੱਤੀ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਅਤੇ ਦ੍ਰਿੜ੍ਹਤਾ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕੌਂਸਲਰਾਂ ਨੂੰ ਸ਼ਹਿਰ ਅੰਦਰ ਸਫ਼ਾਈ ਵੱਲ ਉਚੇਚਾ ਧਿਆਨ ਦੇਣ ਲਈ ਆਖਿਆ। ਮੰਤਰੀ ਅਮਨ ਅਰੋੜਾ ਨ ਸਭ ਤੋਂ ਪਹਿਲਾਂ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ, ਸੜਕਾਂ ਅਤੇ ਚੌਕਾਂ ਵਿੱਚ ਹਾਦਸਿਆਂ ਦਾ ਕਾਰਨ ਬਣ ਰਹੇ ਚੁਣਾਵੀ ਫਲੈਕਸਾਂ ਅਤੇ ਬੋਰਡਾਂ ਨੂੰ ਉਤਾਰਨ, ਬਰਸਾਤ ਰੁੱਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰੁੱਖ ਲਗਾਉਣ ਅਤੇ ਨਾਲਿਆਂ ਦੀ ਸਾਫ਼-ਸਫ਼ਾਈ ਕਰਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੋਹਣਾ ਬਣਾਉਣ ਲਈ ਸਥਾਨਕ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਆਸ਼ਾ ਬਜਾਜ, ਮਾਹੀ ਮਹੰਤ, ਜਸਵਿੰਦਰ ਕੌਰ ਹਾਂਡਾ, ਰਾਜਿੰਦਰ ਕੌਰ, ਯਾਦਵਿੰਦਰ ਸਿੰਘ ਨਿਰਮਾਣ, ਵਰੁਣ ਮਧਾਨ ਮੋਂਟੀ, ਮਨਪ੍ਰੀਤ ਬਾਂਸਲ, ਕੁਲਵੀਰ ਸਿੰਘ ਭੰਗੂ, ਸੰਨੀ ਕਾਂਸਲ ਸਮੇਤ ਹੋਰ ਕੌਂਸਲਰ ਤੇ ਆਗੂ ਹਾਜ਼ਰ ਸਨ।
ਫਾਈਲ 01-- ਅਰੋੜਾ ਸੁਨਾਮ 

Have something to say? Post your comment

More in Malwa

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ