Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

June 01, 2026 09:25 PM
Rozana Sehaj times

ਚੰਡੀਗੜ੍ਹ : ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ। ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ। ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਜਾਵੇ। ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸੇ 500 ਮੀਟਰ ਦੇ ਫਾਸਲੇ ਉੱਤੇ ਬੂਟੇ ਲਗਾਉਣ ਦੇ ਕੰਮ ਲਈ ਵੱਡੇ ਜ਼ਿਲਿਆਂ ਵਿੱਚ 2 ਥਾਵਾਂ ਅਤੇ ਛੋਟੇ ਜ਼ਿਲਿਆਂ ਵਿੱਚ ਇੱਕ ਥਾਂ ਦੀ ਪਛਾਣ ਦੀ ਵਕਾਲਤ ਕਰਦਿਆਂ ਮੰਤਰੀ ਨੇ ਡੀ.ਐਫ.ਓਜ਼. ਨੂੰ ਜ਼ਰੂਰੀ ਪ੍ਰਕਿਰਿਆਵਾਂ ਨੇਪਰੇ ਚੜ੍ਹਾਉਣ ਅਤੇ ਪਛਾਣੀਆਂ ਗਈਆਂ ਥਾਵਾਂ ਸਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਰਟਰ ਨੂੰ ਭੇਜਣ ਲਈ ਕਿਹਾ। ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਗ੍ਰੀਨ ਪੰਜਾਬ ਮਿਸ਼ਨ ਵਰਗੀਆਂ ਵੱਖ-ਵੱਖ ਪਹਿਲਕਦਮੀਆਂ ਤਹਿਤ 584 ਹੈਕਟੇਅਰ ਰਕਬੇ 'ਤੇ ਬੂਟੇ ਲਗਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 650 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਮਿੱਥੇ ਗਏ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਹਸਪਤਾਲ ਅਤੇ ਉਦਯੋਗਿਕ ਸੰਸਥਾਵਾਂ ਸ਼ਾਮਿਲ ਹੋਣਗੀਆਂ। ਐਗਰੋ ਫਾਰੈਸਟਰੀ ਪਹਿਲਕਦਮੀ ਦੇ ਹਿੱਸੇ ਵਜੋਂ ਲਗਭਗ 3 ਲੱਖ ਬੂਟੇ ਲਗਾਉਣ ਦਾ ਟੀਚਾ ਹੈ। ਮੰਤਰੀ ਨੇ ਇਸ ਮੌਕੇ ਵਿਭਾਗ ਵੱਲੋਂ ਬੂਟੇ ਲਗਾਉਣ ਸਬੰਧੀ ਸਥਿਤੀ ਬਾਰੇ ਅਸਲ ਸਮੇਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਵਿਕਸਤ ਕੀਤੀ ਗਈ ਨਿਗਰਾਨੀ ਅਤੇ ਮੁਲਾਂਕਣ ਐਪ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕੀ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ਼੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਮੁੱਖ ਜੰਗਲੀ ਜੀਵ ਵਾਰਡਨ) ਬਸੰਤਾ ਰਾਜ ਕੁਮਾਰ, ਏ.ਪੀ.ਸੀ.ਸੀ.ਐਫ. (ਐਫ.ਸੀ.ਏ.) ਪ੍ਰਤਿਮਾ ਸ਼੍ਰੀਵਾਸਤਵ ਅਤੇ ਸੀਸੀਐਫ (ਹਿਲਜ਼) ਮਹਾਂਵੀਰ ਸਿੰਘ ਮੌਜੂਦ ਸਨ।

 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ