Thursday, October 23, 2025

Majha

ਬਾਦਲਾਂ ਦੀਆਂ ਆਪ-ਹੁਦਰੀਆਂ ਨੇ ਸਿੱਖ ਪੰਥ ਦਾ ਕੀਤਾ ਘਾਣ : ਰਵਿੰਦਰ ਸਿੰਘ ਬ੍ਰਹਮਪੁਰਾ

June 25, 2021 08:34 PM
SehajTimes
ਚੋਹਲਾ ਸਾਹਿਬ/ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਸ.ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਚ ਚੌਥਾ ਫਰੰਟ ਜ਼ਰੂਰ ਬਣੇਗਾ ਤੇ ਬਾਦਲਾਂ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਿੰਡ-ਪਿੰਡ,ਘਰ-ਘਰ ਜਾ ਕੇ ਦੇ ਲੋਕਾਂ ਦੀ ਮੁਸ਼ਲਕਾਂ ਸੁਨਣਗੇ 'ਤੇ ਉਨ੍ਹਾਂ ਦਾ ਨਿਪਟਾਰਾ ਵੀ ਜਲਦ ਤੋਂ ਜਲਦ ਕਰਾਉਣਗੇ।

ਸ.ਬ੍ਰਹਮਪੁੁਰਾ ਨੇ ਸੂਬਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਫੋਕੇ ਦਾਅਵਿਆਂ ਦੀ ਪੋਲ ਖੁੱਲ ਚੁੱਕੀ ਹੈ।ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਆਪਣੀ ਝੂਠੀਆਂ ਗੱਲਾਂ 'ਚ ਲਾ ਕੇ ਕੈਪਟਨ ਨੇ ਪੰਜਾਬ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੁਝ ਸਮਾ ਜਰੂਰ ਲੱਗੇਗਾ ਪਰ ਪਹਿਲਾਂ ਵਾਂਗ ਪੰਜਾਬ ਸੋਨੇ ਦੀ ਚਿੱੜੀ ਜਰੂਰ ਬਣੂੰਗਾ। ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਪੰਜਾਬ ਨੂੰ ਬਾਦਲਾਂ ਦੇ ਚੁੰਗਲਾਂ ਤੋਂ ਮੁਕਤ ਕਰਵਾਉਣਗੇ।ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਦੇ ਖੂਨ-ਪਸੀਨੇ ਨਾਲ ਬਣੀ ਸ਼੍ਰੋਮਣੀ ਕਮੇਟੀ ਨੂੰ ਇਹਨਾਂ ਆਪਣਾ ਨਿੱਜੀ ਜਗੀਰ ਬਣਾ ਲਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬਾਦਲਾਂ ਦੀਆਂ ਆਪ ਹੁਦਰੀਆਂ ਨੇ ਸਿੱਖ ਪੰਥ ਦਾ ਬਹੁਤ ਨੁਕਸਾਨ ਕੀਤਾ ਹੈ।ਜੋ ਸ਼ਬਦਾਂ 'ਚ ਬਿਆਨ ਕਰਨਾ ਮੁਸ਼ਕਲ ਹੈ।

Have something to say? Post your comment

 

More in Majha

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ