Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਨਿਗਮ ਚੋਣਾਂ ਵਿੱਚ ਕਥਿਤ ਧਾਂਦਲੀਆਂ ਦੇ ਦੋਸ਼ਾਂ 'ਤੇ ਅਕਾਲੀ ਦਲ ਹੋਇਆ ਸਖ਼ਤ, ਡੀ.ਸੀ. ਨੂੰ ਸੌਂਪਿਆ ਮੰਗ ਪੱਤਰ, ਅਦਾਲਤ ਜਾਣ ਦੀ ਚੇਤਾਵਨੀ

June 01, 2026 09:45 PM
Rozana Sehaj times

ਬਰਨਾਲਾ : ਬਰਨਾਲਾ ਨਗਰ ਨਿਗਮ ਚੋਣਾਂ ਦੌਰਾਨ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰੁਖ ਹੋਰ ਸਖ਼ਤ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਧਾਂਦਲੀ ਹੋਣ ਦੇ ਗੰਭੀਰ ਦੋਸ਼ ਲਗਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ ਅਤੇ ਲੋੜ ਪੈਣ 'ਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਵੀ ਕੀਤਾ ਗਿਆ ਹੈ। ਅਕਾਲੀ ਆਗੂਆਂ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ 50 ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਉਮੀਦਵਾਰ ਚੋਣ ਨਿਸ਼ਾਨ "ਤੱਕੜੀ" 'ਤੇ ਚੋਣ ਮੈਦਾਨ ਵਿੱਚ ਉਤਾਰੇ ਗਏ ਸਨ। ਆਰ.ਟੀ.ਆਈ. ਅਰਜ਼ੀ ਵਿੱਚ ਮੰਗ ਕੀਤੀ ਗਈ ਹੈ ਕਿ ਵਾਰਡਾਂ ਅਨੁਸਾਰ ਜਾਰੀ ਕੀਤੇ ਗਏ, ਵਰਤੇ ਗਏ ਅਤੇ ਬਚੇ ਹੋਏ ਬੈਲੇਟ ਪੇਪਰਾਂ ਦਾ ਪੂਰਾ ਵੇਰਵਾ ਦਿੱਤਾ ਜਾਵੇ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਕੀ ਬੈਲੇਟ ਪੇਪਰਾਂ ਉੱਤੇ ਕੋਈ ਲੜੀ ਨੰਬਰ ਜਾਂ ਹੋਰ ਪਛਾਣ ਚਿੰਨ੍ਹ ਦਰਜ ਸਨ ਜਾਂ ਨਹੀਂ। ਆਗੂਆਂ ਨੇ 26 ਮਈ ਤੋਂ 29 ਮਈ ਸਵੇਰੇ 8 ਵਜੇ ਤੱਕ ਸਟਰੌਂਗ ਰੂਮ ਦੀ ਪੂਰੀ ਵੀਡੀਓਗ੍ਰਾਫੀ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਕਾਪੀ ਵੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੋਟਾਂ ਵਾਲੇ ਬੈਲੇਟ ਬਾਕਸ ਰੱਖੇ ਗਏ ਸਨ, ਉਸ ਸਥਾਨ ਦੀ ਹਰ ਗਤੀਵਿਧੀ ਦੀ ਜਾਂਚ ਜ਼ਰੂਰੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਪੋਲਿੰਗ ਸਟੇਸ਼ਨਾਂ 'ਤੇ ਪੋਲਿੰਗ ਸ਼ੁਰੂ ਹੋਣ ਅਤੇ ਸਮਾਪਤ ਹੋਣ ਸਮੇਂ ਦੀ ਵੀਡੀਓਗ੍ਰਾਫੀ ਵੀ ਉਪਲਬਧ ਕਰਵਾਉਣ ਦੀ ਮੰਗ ਕੀਤੀ ਗਈ ਹੈ। ਅਕਾਲੀ ਦਲ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੰਗਿਆ ਗਿਆ ਸਾਰਾ ਰਿਕਾਰਡ ਅਤੇ ਵੀਡੀਓਗ੍ਰਾਫੀ 5 ਜੂਨ ਤੱਕ ਹਰ ਹਾਲਤ ਵਿੱਚ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਰਿਕਾਰਡ ਦੇਣ ਵਿੱਚ ਦੇਰੀ ਕੀਤੀ ਜਾਂਦੀ ਹੈ ਜਾਂ ਕਿਸੇ ਕਿਸਮ ਦੀ ਆਨਾਕਾਨੀ ਕੀਤੀ ਜਾਂਦੀ ਹੈ ਤਾਂ ਪਾਰਟੀ ਕਾਨੂੰਨੀ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ ਅਤੇ ਮਾਮਲਾ ਅਦਾਲਤ ਵਿੱਚ ਲਿਜਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਚੋਣ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸਾਬਕਾ ਐੱਮ.ਸੀ. ਸੋਨੀ ਜਾਗਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਅਤੇ ਵੋਟਰਾਂ ਦੇ ਹੱਕਾਂ ਲਈ ਹਰ ਸੰਭਵ ਕਾਨੂੰਨੀ ਅਤੇ ਲੋਕਤੰਤਰਕ ਲੜਾਈ ਲੜਨਗੇ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ