Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸੀਨੀਅਰ ਕਾਂਗਰਸੀ ਆਗੂ ਸਿੱਧੂ ਨੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਮੀਟਿੰਗ

June 01, 2026 09:53 PM
Rozana Sehaj times

ਮੋਹਾਲੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ 'ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦਾ ਮਕਸਦ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ, ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਅਤੇ ਮੋਹਾਲੀ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਸੀ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਫ਼ਤਵਾ ਉਨ੍ਹਾਂ ਪ੍ਰਤੀ ਭਰੋਸੇ ਅਤੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਨਤੀਜਾ ਹੈ। ਸਿੱਧੂ ਨੇ ਵਾਰਡ ਨੰਬਰ 1 ਤੋਂ ਚਰਨਜੀਤ ਕੌਰ, ਵਾਰਡ ਨੰਬਰ 12 ਤੋਂ ਅਨੁਰਾਧਾ ਆਨੰਦ, ਵਾਰਡ ਨੰਬਰ 14 ਤੋਂ ਕਮਲਪ੍ਰੀਤ ਸਿੰਘ ਬੰਨੀ, ਵਾਰਡ ਨੰਬਰ 25 ਤੋਂ ਮਨਜੀਤ ਕੌਰ, ਵਾਰਡ ਨੰਬਰ 27 ਤੋਂ ਪਰਵਿੰਦਰ ਕੌਰ, ਵਾਰਡ ਨੰਬਰ 30 ਤੋਂ ਹਰਜੀਤ ਸਿੰਘ, ਵਾਰਡ ਨੰਬਰ 37 ਤੋਂ ਬਲਜੀਤ ਕੌਰ ਅਤੇ ਵਾਰਡ ਨੰਬਰ 46 ਤੋਂ ਅਮਨ ਕੁਮਾਰ ਪਾਸਵਾਨ ਨੂੰ ਜਿੱਤ ਦੀਆਂ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਅਖੀਰ ਵਿੱਚ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਵਰਕਰ ਅਤੇ ਲੋਕਾਂ ਦਾ ਪਿਆਰ ਹੈ। ਇਸੇ ਤਾਕਤ ਦੇ ਬਲਬੂਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਉਨ੍ਹਾਂ ਦੇ ਹਰ ਮੁੱਦੇ ਦੀ ਲੜਾਈ ਲੜੇਗੀ। 

 
 

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ