Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਦਿੱਲੀ ਕਮੇਟੀ ਵੱਲੋਂ ਪੰਜਵੇਂ ਗੁਰਮਤਿ ਕੈਂਪਾਂ ਦੀ ਸ਼ੁਰੂਆਤ ਹਰਮੀਤ ਸਿੰਘ ਕਾਲਕਾ ਵੱਲੋਂ ਵਿਦਿਆਰਥੀਆਂ ਨੂੰ ਵਧਾਈਆਂ

June 01, 2026 10:03 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਪੰਜਵੇਂ ਗੁਰਮਤਿ ਕੈਂਪ ਦੀ ਸ਼ੁਰੂਆਤ ਮੌਕੇ ਆਪਣੇ ਸੰਦੇਸ਼ ਰਾਹੀਂ  ਗੁਰਮਤਿ ਕੈਂਪਾਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਆਪਣੇ ਸੰਦੇਸ਼ ਵਿੱਚ ਸਰਦਾਰ ਕਾਲਕਾ ਨੇ ਕਿਹਾ ਕਿ ਨੌਜਵਾਨ ਸਾਡੀ ਕੌਮ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਸਿੱਖੀ ਦੀਆਂ ਮਹਾਨ ਪਰੰਪਰਾਵਾਂ, ਗੁਰਬਾਣੀ ਦੇ  ਉਪਦੇਸ਼ਾਂ ਅਤੇ ਆਪਣੀਆਂ ਧਾਰਮਿਕ ਜੜ੍ਹਾਂ ਨਾਲ ਜੋੜਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਕੈਂਪ ਕੇਵਲ ਧਾਰਮਿਕ ਸਿੱਖਿਆ ਦੇ ਕੇਂਦਰ ਹੀ ਨਹੀਂ, ਸਗੋਂ ਇਹ ਨੌਜਵਾਨ ਪੀੜ੍ਹੀ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ, ਅਨੁਸ਼ਾਸਨ, ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੀਆਂ ਉੱਚੀਆਂ ਕਦਰਾਂ-ਕੀਮਤਾਂ ਨੂੰ ਵੀ ਪ੍ਰਫੁੱਲਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਅਤੇ ਤੇਜ਼ੀ ਨਾਲ ਬਦਲ ਰਹੇ ਸਮੇਂ ਵਿੱਚ ਬੱਚਿਆਂ ਨੂੰ ਗੁਰਮੁਖੀ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ। ਇਹ ਕੈਂਪ ਦਿੱਲੀ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਸਮਾਪਤੀ ਸਮਾਗਮ ਅਤੇ ਫਾਈਨਲ ਕੈਂਪ 20 ਅਤੇ 21 ਜੂਨ 2026 ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਰਾਜਾਂ ਤੋਂ ਕੈਂਪਾਂ ਵਿੱਚ ਭਾਗ ਲੈਣ ਵਾਲੇ ਬੱਚੇ ਅਤੇ ਪ੍ਰਚਾਰਕ ਸ਼ਮੂਲੀਅਤ ਕਰਨਗੇ।
 
 

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ