Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 3 ਜੂਨ ਨੂੰ : ਡਿਪਟੀ ਕਮਿਸ਼ਨਰ

June 01, 2026 10:07 PM
Rozana Sehaj times
ਨਵਾਂਸ਼ਹਿਰ : ਪੰਜਾਬ ਸਰਕਾਰ ਵਲੋਂ ਸਾਲ 2026 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁੱਹਿਮ ਤੇਜੀ ਨਾਲ ਚਲ ਰਹੀ ਹੈ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਗੁੱਲਪ੍ਰੀਤ ਸਿੰਘ ਔਲੱਖ (ਆਈ.ਏ.ਐਸ) ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜ਼ਿਿਡਊ ਮੈਨੇਜਮੈਂਟ ਸਕੀਮ ਸਾਲ 2026 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ ਮਿਤੀ 03-06-2026 ਨੂੰ ਸਵੇਰੇ 11:00 ਵਜੇ ਡੀ.ਸੀ ਦਫਤਰ ਵਿੱਖੇ ਕੀਤੀ ਜਾਣੀ ਹੈ।ਉਨ੍ਹਾਂ ਵਲੋਂ ਇਸ ਸਕੀਮ ਵਿੱਚ ਅਪਲਾਈ ਕੀਤੇ ਗਏ ਕਿਸਾਨਾਂ ਨੂੰ ਇਸ ਚੋਣ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਜਿਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।ਇਸ ਸਬੰਧ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇੱਸ ਸਕੀਮ ਅਧੀਨ ਹਲੇ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਪਰਾਲੀ ਦੀ ਸਾਭ-ਸੰਭਾਲ ਵਾਲੀਆਂ ਕੁੱਲ 2126 ਮਸ਼ੀਨਾਂ ਉਪਲੱਬਧ ਹਨ।ਜਿਸ ਵਿੱਚ ਇੰਨ-ਸੀਟੂ ਵਾਲੀਆਂ ਮਸ਼ਨਿਾਂ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿਲ ਆਦਿ ਅਤੇ ਐਕਸ ਸੀਟੂ ਵਾਲੀਆ ਮਸ਼ੀਨਾਂ ਬੇਲਰ, ਰੇਕ ਅਤੇ ਕਰਾਪ ਰੀਪਰ ਅਦਿ ਉਪਲੱਬਧ ਹਨ।ਉਨ੍ਹਾ ਵਲੋਂ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ