Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਭਾਜਪਾ ਆਗੂਆਂ ਦੇ ਨਾਲ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ

June 01, 2026 10:11 PM
Rozana Sehaj times
ਨਵਾਂਸ਼ਹਿਰ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ  ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਨਵਾਂਸ਼ਹਿਰ ਚੋਣਾਂ ਵਿੱਚ ਭਾਜਪਾ ਵੱਲੋਂ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਅਤੇ ਸਮੁੱਚੇ ਚੋਣ ਪ੍ਰਚਾਰ ਦਾ ਵਿਸਥਾਰ ਨਾਲ ਮੰਥਨ ਕੀਤਾ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪੂਰੀ ਮਿਹਨਤ ਅਤੇ ਸਮਰਪਣ ਨਾਲ ਚੋਣ ਮੈਦਾਨ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਹਿੱਸਾ ਹਨ ਅਤੇ ਇਨ੍ਹਾਂ ਤੋਂ ਮਿਲੇ ਤਜਰਬਿਆਂ ਦੇ ਆਧਾਰ ’ਤੇ ਪਾਰਟੀ ਭਵਿੱਖ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜਤਿੰਦਰ ਸਿੰਘ ਅਟਵਾਲ (ਚੋਣ ਪ੍ਰਭਾਰੀ)ਅਤੇ ਰਾਜ ਕੁਮਾਰ ਅਟਵਾਲ ਵੀ ਹਾਜ਼ਰ ਹੋਏ। ਉਨ੍ਹਾਂ ਨੇ ਉਮੀਦਵਾਰਾਂ ਅਤੇ ਆਗੂਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਤਾਕਤ ਉਸਦੇ ਸਮਰਪਿਤ ਵਰਕਰ ਹਨ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੀਟਿੰਗ ਦਾ ਮਾਹੌਲ ਬਹੁਤ ਹੀ ਸਕਾਰਾਤਮਕ ਰਿਹਾ ਅਤੇ ਸਾਰੇ ਆਗੂਆਂ ਤੇ ਉਮੀਦਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਭਵਿੱਖ ਦੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ