ਅੰਮ੍ਰਿਤਸਰ : ਸਿੱਖਿਆ, ਖੋਜ ਅਤੇ ਸਿੱਖ ਵਿਰਾਸਤ ਦੇ ਪ੍ਰਸਾਰ ਲਈ ਕੰਮ ਕਰ ਰਹੀਆਂ ਖਾਲਸਾ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਖਾਲਸਾ ’ਵਰਸਿਟੀ ਦੇ ਰਿਲੀਜੀਅਸ ਸਟੱਡੀਜ਼ ਵਿਭਾਗ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਪ੍ਰੋਫੈਸਰ ਇੰਚਾਰਜ ਵਜੋਂ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਕਾਰਜਭਾਰ ਸੌਂਪਿਆ ਗਿਆ। ਜਦਕਿ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਸੀਨੀਅਰ ਅਧਿਆਪਕ ਸ: ਸ਼ਰਨਜੀਤ ਸਿੰਘ ਨੂੰ ਬਤੌਰ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਡਾ. ਗੋਗੋਆਣੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਅਤੇ ਜ਼ਿੰਮੇਵਾਰੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਖਾਲਸਾ ਸੰਸਥਾਵਾਂ ਦੀਆਂ ਉਕਤ ਮਹੱਤਵਪੂਰਨ ਅਹੁੱਦਿਆਂ ਦੀ ਅਗਵਾਈ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਅਧਿਐਨ, ਸਿੱਖ ਇਤਿਹਾਸ ਦੀ ਖੋਜ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਉਕਤ ਸਕੂਲ ਦੇ ਪ੍ਰਿੰਸੀਪਲ ਵਜੋਂ ਨਵੀਂ ਜ਼ਿੰਮੇਵਾਰੀ ਸਬੰਧੀ ਸ: ਸ਼ਰਨਜੀਤ ਸਿੰਘ ਨੇ ਕਿਹਾ ਕਿ ਸਕੂਲ ਨੂੰ ਅਕਾਦਮਿਕ, ਖੇਡਾਂ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰ ’ਚ ਹੋਰ ਉੱਚਾਈਆਂ ਤੱਕ ਲਿਜਾਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਸ਼ਖਸੀਅਤ ਦੇ ਵਿਕਾਸ ਲਈ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਰਵਾਇਤੀ ਮੁੱਲਾਂ ਵਿਚਕਾਰ ਸੰਤੁਲਨ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਰਿਸਰਚ ਡੀਨ ਡਾ. ਆਰ. ਕੇ. ਧਵਨ, ਸਕੂਲ ਆਫ਼ ਲਾਅ ਡੀਨ ਡਾ. ਜਸਪਾਲ ਸਿੰਘ, ਡਾ. ਰਮਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਸ: ਰਾਜਬੀਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਗੁਰਮਹਿੰਦਰ ਸਿੰਘ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਤੇ ਹੋਰ ਸਟਾਫ਼ ਹਾਜ਼ਰ ਸੀ।