Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਸਮੀਖਿਆ

June 02, 2026 05:55 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਤੇ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।ਮੀਟਿੰਗ ਦੌਰਾਨ ਜ਼ਿਲ੍ਹਾ ਸੈਨੀਟੇਸ਼ਨ ਕਮ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-3 ਅੰਮ੍ਰਿਤਸਰ ਸ੍ਰੀ ਚਰਨਦੀਪ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਰਲ ਕੂੜਾ ਪ੍ਰਬੰਧਨ (Liquid Waste Management) ਲਈ 806 ਗ੍ਰਾਮ ਪੰਚਾਇਤਾਂ ਨੂੰ 2518 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਠੋਸ ਕੂੜਾ ਪ੍ਰਬੰਧਨ (Solid Waste Management) ਲਈ 855 ਗ੍ਰਾਮ ਪੰਚਾਇਤਾਂ ਨੂੰ 543 ਲੱਖ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 342 ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ 96 ਪ੍ਰੋਜੈਕਟਾਂ ਦਾ ਨਿਰਮਾਣ ਕਾਰਜ ਜਾਰੀ ਹੈ। ਸਵੱਛਤਾ ਦੇ ਖੇਤਰ ਵਿੱਚ ਜ਼ਿਲ੍ਹੇ ਦੇ 216 ਪਿੰਡਾਂ ਨੂੰ ਓਡੀਐੱਫ ਪਲੱਸ (ODF Plus) ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਪਲਾਸਟਿਕ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਬਲਾਕ ਪੱਧਰ ’ਤੇ 3 ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਿਤ ਕੀਤੇ ਗਏ ਹਨ। ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ 72 ਸਾਂਝੇ ਪਖਾਨਿਆਂ ਦੀ ਉਸਾਰੀ ਵੀ ਕੀਤੀ ਗਈ ਹੈ। ਮੀਟਿੰਗ ਦੌਰਾਨ ਸ੍ਰੀ ਚਰਨਦੀਪ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਤਹਿਤ ਪਿੰਡਾਂ ਵਿੱਚੋਂ ਨਿਕਲਣ ਵਾਲੇ ਫੀਕਲ ਸਲੱਜ ਦੇ ਵਿਗਿਆਨਕ ਨਿਪਟਾਰੇ ਲਈ ਜ਼ਿਲ੍ਹੇ ਦੇ ਮੌਜੂਦਾ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਉੱਪਰ ਲਗਭਗ 42 ਲੱਖ ਰੁਪਏ ਦੀ ਲਾਗਤ ਨਾਲ ਕੋ-ਟ੍ਰੀਟਮੈਂਟ ਸਿਸਟਮ ਸਥਾਪਿਤ ਕਰਨ ਦੀ ਤਜਵੀਜ਼ ਹੈ। ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿੱਚ ਸਥਾਪਿਤ ਗੋਬਰ ਗੈਸ ਪਲਾਂਟਾਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਬਾ ਭੌਰੇ ਵਾਲਾ ਗਊਸ਼ਾਲਾ ਸੇਵਾ ਸਮਿਤੀ ਅਤੇ ਰਾਮ ਤੀਰਥ ਗਊਸ਼ਾਲਾ ਵਿੱਚ ਚੱਲ ਰਹੇ ਗੋਬਰ ਗੈਸ ਪਲਾਂਟਾਂ ਤੋਂ ਪੈਦਾ ਹੋਣ ਵਾਲੀ ਸਲਰੀ ਦੇ ਸੁਚੱਜੇ ਨਿਪਟਾਰੇ ਅਤੇ ਖੇਤੀਬਾੜੀ ਵਿੱਚ ਇਸ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-1 ਅੰਮ੍ਰਿਤਸਰ ਸ੍ਰੀ ਨਿਤਿਨ ਕਾਲੀਆ ਨੇ ਨਹਿਰੀ ਪਾਣੀ ਅਧਾਰਿਤ ਕੰਦੋਵਾਲੀ ਸਰਫੇਸ ਵਾਟਰ ਪ੍ਰੋਜੈਕਟ ਤਹਿਤ ਕੁਕੜਾਂਵਾਲਾ ਨੇੜੇ ਪਾਈਪਲਾਈਨ ਵਿਛਾਉਣ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੁਪਿੰਦਰ ਪਾਲ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਫੀਕਲ ਸਲੱਜ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸੀਵਰੇਜ ਬੋਰਡ ਅਤੇ ਮਿਊਂਸਪਲ ਕਾਰਪੋਰੇਸ਼ਨ ਨਾਲ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਗੋਬਰ ਗੈਸ ਪਲਾਂਟਾਂ ਦੀ ਸੁਚਾਰੂ ਕਾਰਗੁਜ਼ਾਰੀ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ। ਉਨ੍ਹਾਂ ਕੰਦੋਵਾਲੀ ਸਰਫੇਸ ਵਾਟਰ ਪ੍ਰੋਜੈਕਟ ਸਬੰਧੀ ਆ ਰਹੀਆਂ ਰੁਕਾਵਟਾਂ ਦੇ ਹੱਲ ਲਈ ਐਸ.ਡੀ.ਐਮ. ਅਜਨਾਲਾ ਨਾਲ ਤੁਰੰਤ ਤਾਲਮੇਲ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਲੋਕਾਂ ਨੂੰ ਸ਼ੁੱਧ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਮੀਟਿੰਗ ਵਿੱਚ ਮੁੱਖ ਕਾਰਜਕਾਰੀ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪ੍ਰੀਤ ਮਹਿੰਦਰ ਸਿੰਘ, ਸ੍ਰੀ ਸੁਨਿਤ ਕੁਮਾਰ, ਕਾਰਜਕਾਰੀ ਇੰਜੀਨੀਅਰ ਸ੍ਰੀ ਧਰਮਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ. ਨਵਰਾਜ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਸੰਦੀਪ ਸਿੰਘ ਉਪ ਮੰਡਲ ਇੰਜੀਨੀਅਰ ਸੀਵਰੇਜ ਬੋਰਡ, ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼