Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਕੀਤੀ ਜਾਰੀ : ਜਿਲ੍ਹਾ ਚੋਣ ਅਫਸਰ

June 02, 2026 05:59 PM
Rozana Sehaj times

ਅੰਮ੍ਰਿਤਸਰ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਬਾਕੀ ਸਮਾਂ ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ,  ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖ਼ਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ ਅਤੇ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1971179 ਵੋਟਰਾਂ ਵਿੱਚੋਂ ਐੱਸ.ਆਈ.ਆਰ ਮੈਪਿੰਗ ਤਹਿਤ 1739946 ਵੋਟਰ (88.27 ਫੀਸਦੀ) ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ 2026 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਬੀ.ਐਲ.ਓਜ਼ ਵੋਟਰਾਂ ਦੀ ਸਹੂਲਤ ਲਈ ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ 2134 ਬੀ:ਐਲ:ਓਜ, 213 ਸੁਪਰਵਾਈਜਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼