Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਤੰਬਾਕੂ- ਰਹਿਤ ਦਿਵਸ ਕਈ ਬੀਮਾਰੀਆਂ ਦਾ ਕਾਰਨ ਹੈ ਤੰਬਾਕੂ ਦੀ ਵਰਤੋਂ : ਸਿਵਲ ਸਰਜਨ

June 02, 2026 06:45 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ :ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ’ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਹਤ ਕਾਮਿਆਂ ਨੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੇ ਤੰਬਾਕੂ ਦਾ ਸੇਵਨ ਨਾ ਕਰਨ ਸਬੰਧੀ ਅਹਿਦ ਲਿਆ। ਆਪਣੇ ਸੰਬੋਧਨ ’ਚ ਡਾ. ਸੰਗੀਤਾ ਜੈਨ ਨੇ ਆਖਿਆ ਕਿ ਸਿਗਰਟ, ਬੀੜੀ, ਜ਼ਰਦਾ, ਪਾਨ ਮਸਾਲਾ, ਈ ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਸਰੀਰ ਲਈ ਬੇਹੱਦ ਖ਼ਤਰਨਾਕ ਹਨ। ਪਹਿਲਾਂ ਨੌਜਵਾਨ ਦੋਸਤਾਂ ਦੀ ਰੀਸੋ-ਰੀਸ ਤੰਬਾਕੂ ਖਾਣਾ ਸ਼ੁਰੂ ਕਰਦਾ ਹੈ, ਫਿਰ ਇਸ ਦੇ ਪੱਕੇ ਤੌਰ ’ਤੇ ਲਪੇਟੇ ਵਿਚ ਆ ਜਾਂਦਾ ਹੈ। ਇਹ ਮਿੱਠਾ ਜ਼ਹਿਰ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਲੈਂਦਾ ਹੈ, ਇਸ ਲਈ ਤੰਬਾਕੂ ਦਾ ਖਹਿੜਾ ਛੱਡ ਕੇ ਚੰਗੀ ਜ਼ਿੰਦਗੀ ਦਾ ਪੱਲਾ ਫੜਿਆ ਜਾਵੇ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਈ ਬੀਮਾਰੀਆਂ ਦਾ ਕਾਰਨ ਹੈ ਜਿਵੇਂ ਕੈਂਸਰ, ਸਾਹ ਦੀ ਸਮੱਸਿਆ, ਦਿਲ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਦੰਦ ਦੀਆਂ ਬੀਮਾਰੀਆਂ, ਸੁਣਨ ਦੀ ਸਮੱਸਿਆ, ਨਿਗ੍ਹਾ ਦੀ ਕਮੀ ਆਦਿ। ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਆਖਿਆ ਕਿ ਤੰਬਾਕੂ ਦੀ ਆਦਤ ਛਡਣਾ ਕੋਈ ਔਖੀ ਗੱਲ ਨਹੀਂ। ਵਿਅਕਤੀ ਅਪਣਾ ਮਨ ਪੱਕਾ ਕਰ ਲਵੇ ਤਾਂ ਇਸ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ। ਡਾਕਟਰੀ ਸਲਾਹ ਲਈ ਮੋਹਾਲੀ ਦੇ ਸੈਕਟਰ 66 ਦੇ ਨਸ਼ਾ ਛੁਡਾਊ ਕੇਂਦਰ ਵਿਚ ਤੈਨਾਤ ਮਾਹਰ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਥੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਸ਼ੁਰੂ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਕੌਸ਼ਿਕ, ਡਾ. ਰਜਨੀਤ ਰੰਧਾਵਾ, ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ