Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

7 ਜੂਨ ਨੂੰ ਜ਼ਿਲ੍ਹੇ ਵਿੱਚ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਲਈ ਵਿਸ਼ੇਸ਼ ਬੂਥ ਪੱਧਰੀ ਕੈਂਪ ਲਾਏ ਜਾਣਗੇ

June 02, 2026 07:34 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਲ 2003 ਦੀਆਂ ਮਤਦਾਤਾ ਸੂਚੀਆਂ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ ਕਰਨ ਲਈ ਚੱਲ ਰਹੀ ਪ੍ਰੀ-ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਪ੍ਰੀ-ਐੱਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕਾਫ਼ੀ ਪ੍ਰਗਤੀ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਹਰ ਯੋਗ ਵੋਟਰ ਨੂੰ ਇਸ ਮੈਪਿੰਗ ਅਭਿਆਨ ਨਾਲ ਜੋੜਨ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ 7 ਜੂਨ 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਮੈਪਿੰਗ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਵੀ ਆਪਣੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਰਾਹੀਂ ਪੂਰਾ ਸਹਿਯੋਗ ਦੇਣ ਅਤੇ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜੋ ਵੋਟਰ ਅਜੇ ਤੱਕ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਦਾ ਹਿੱਸਾ ਨਹੀਂ ਬਣੇ ਹਨ, ਉਹ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਬੀ.ਐਲ.ਓਜ਼ ਦੀ ਸਹਾਇਤਾ ਨਾਲ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਨ। ਸ੍ਰੀਮਤੀ ਮਿੱਤਲ ਨੇ ਕਿਹਾ ਕਿ ਵੋਟਰਾਂ ਦੀ ਸਰਗਰਮ ਭਾਗੀਦਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਸਹਿਯੋਗ ਨਾਲ ਹੀ ਚੋਣ ਸੂਚੀਆਂ ਦੀ ਸ਼ੁੱਧਤਾ ਅਤੇ ਸੰਪੂਰਨਤਾ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ, ਜੋ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਇਕ ਹੋਵੇਗਾ।
 
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ