Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

June 02, 2026 09:11 PM
Rozana Sehaj times

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ। ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ। ਦੋਵੇਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਇੱਕ ਨਵੇਂ, ਅਭਿਲਾਸ਼ੀ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਨਾ ਸਿਰਫ਼ ਭਾਰਤ ਦੀ ਸਭ ਤੋਂ ਮੁਸ਼ਕਲ ਰੱਖਿਆ ਪ੍ਰੀਖਿਆ ਪਾਸ ਕੀਤੀ ਹੈ, ਸਗੋਂ ਉਨ੍ਹਾਂ ਨੇ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ। ਇਸ ਪ੍ਰਾਪਤੀ ਉੱਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਲਈ ਨਾ-ਮਾਤਰ ਅਸਾਮੀਆਂ ਵਿਰੁੱਧ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਦੀ ਇਸ ਪ੍ਰਾਪਤੀ ਨੇ ਹਥਿਆਰਬੰਦ ਸੈਨਾਵਾਂ ਵਿੱਚ ਸੂਬੇ ਦੀਆਂ ਹੋਰ ਲੜਕੀਆਂ ਨੂੰ ਭੇਜਣ  ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਦੋਵਾਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ