Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

June 02, 2026 09:17 PM
Rozana Sehaj times

ਚੰਡੀਗੜ੍ਹ :  ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ, ਮੰਤਰੀ ਨੇ ਮੁਕੰਮਲ ਹੋਏ ਕਣਕ ਦੇ ਖਰੀਦ ਸੀਜ਼ਨ ਦੀ ਸਫਲਤਾ ਲਈ ਵਿਭਾਗ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮੰਡੀਆਂ ਵਿੱਚਲੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਦਿੱਤਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੇ ਖਰੀਦ ਸੀਜ਼ਨ ਦੀ ਤਰ੍ਹਾਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਅਗਾਊਂ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ