Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

June 02, 2026 09:21 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ ਪਰ ਭੰਡਾਰ ਕੀਤੇ ਗਏ ਅਨਾਜ ਦੀ ਮਾਤਰਾ 190 ਐਲ.ਐਮ.ਟੀ. ਹੈ ਜੋ ਕਿ ਕੁੱਲ ਸਟੋਰੇਜ ਸਪੇਸ ਦਾ 105 ਫ਼ੀਸਦ ਹੈ। ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਕੋਲ ਚੌਲਾਂ ਦਾ ਪਿਛਲਾ ਸਟਾਕ 37.76 ਐਲ.ਐਮ.ਟੀ. ਹੈ ਜਦੋਂ ਕਿ ਕਣਕ ਦਾ ਸਟਾਕ 40 ਐਲ.ਐਮ.ਟੀ. ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਤਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 10 ਐਲ.ਐਮ.ਟੀ. ਚੌਲ ਅਤੇ 10 ਐਲ.ਐਮ.ਟੀ. ਕਣਕ ਦੀ ਚੁਕਾਈ ਕੀਤੀ ਜਾਣੀ ਲਾਜ਼ਮੀ ਹੈ ਅਤੇ ਇਸ ਸਬੰਧ ਵਿੱਚ ਅਗਲੇ 4 ਮਹੀਨੇ ਬੇਹੱਦ ਅਹਿਮ ਹਨ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਖੇਤੀਬਾੜੀ ਖੇਤਰ ਨਾਲ ਸਬੰਧਤ ਹਰ ਮੁੱਦਾ ਸੂਬਾ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ