Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੂੜਾ ਪ੍ਰਬੰਧਨ ਪ੍ਰੋਜੈਕਟ ਨੂੰ ਬਚਾਉਣ ਲਈ ਦੁੱਧੜ ਪੰਚਾਇਤ ਦਾ ਬਕਾਇਆ ਕਿਰਾਇਆ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ: ਬਿੱਟੂ

June 02, 2026 09:39 PM
Rozana Sehaj times
ਪਟਿਆਲਾ : ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪਟਿਆਲਾ ਸ਼ਹਿਰ ਦੇ ਠੋਸ ਕੂੜਾ ਪ੍ਰਬੰਧਨ ਨਾਲ ਜੁੜੇ ਇੱਕ ਬਹੁਤ ਹੀ ਗੰਭੀਰ ਅਤੇ ਜਨਹਿੱਤ ਦੇ ਮਸਲੇ ਵੱਲ ਧਿਆਨ ਦਿਵਾਇਆ ਹੈ। ਸੰਜੀਵ ਸ਼ਰਮਾ ਬਿੱਟੂ ਨੇ ਦੱਸਿਆ ਕਿ ਸਾਲ 2015-16 ਦੌਰਾਨ ਪਟਿਆਲਾ ਸ਼ਹਿਰ ਦੇ ਕੂੜੇ ਦੇ ਢੇਰ ਨੂੰ ਰਿਹਾਇਸ਼ੀ ਇਲਾਕੇ ਤੋਂ ਬਾਹਰ ਸ਼ਿਫਟ ਕਰਨ ਅਤੇ ਸ਼ਹਿਰ ਨੂੰ ਸਥਾਈ ਕੂੜਾ ਪ੍ਰਬੰਧਨ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਪਿੰਡ ਦੁੱਧੜ ਵਿਖੇ ਜ਼ਮੀਨ ਅਲਾਟ ਕੀਤੀ ਗਈ ਸੀ। ਇਸ ਪ੍ਰੋਜੈਕਟ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਬੰਧਤ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਵੀ ਪ੍ਰਾਪਤ ਕਰ ਲਈਆਂ ਗਈਆਂ ਸਨ ਅਤੇ ਪ੍ਰੋਜੈਕਟ ਲਈ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਵੱਲੋਂ ਇਸ ਜ਼ਮੀਨ ਦੇ ਬਦਲੇ ਪਿੰਡ ਦੁੱਧੜ ਦੀ ਗ੍ਰਾਮ ਪੰਚਾਇਤ ਨੂੰ ਲਗਭਗ 14 ਲੱਖ ਰੁਪਏ ਸਾਲਾਨਾ ਕਿਰਾਇਆ ਅਦਾ ਕੀਤਾ ਜਾਂਦਾ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਇਹ ਕਿਰਾਇਆ ਜਾਰੀ ਨਹੀਂ ਕੀਤਾ ਗਿਆ। ਬਿੱਟੂ ਨੇ ਕਿਹਾ ਕਿ ਘਲੋੜੀ ਗੇਟ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰਹਿੰਦੇ ਲਗਭਗ 50 ਹਜ਼ਾਰ ਲੋਕਾਂ ਦੀ ਸਿਹਤ ਇਸ ਕੂੜੇ ਦੇ ਡੰਪ ਕਾਰਨ ਗੰਭੀਰ ਖਤਰੇ ਹੇਠ ਹੈ। ਗੰਦਗੀ, ਬਦਬੂ ਅਤੇ ਮੱਛਰਾਂ ਦੀ ਭਰਮਾਰ ਕਾਰਨ ਡੇਂਗੂ, ਚਿਕਨਗੁਨੀਆ ਅਤੇ ਹੋਰ ਸੰਕਰਾਮਕ ਬਿਮਾਰੀਆਂ ਵਾਰ-ਵਾਰ ਫੈਲਦੀਆਂ ਰਹਿੰਦੀਆਂ ਹਨ, ਪਰ ਸਰਕਾਰ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਅਣਡਿੱਠਾ ਕਰ ਰਹੀ ਹੈ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ