Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਦਰਬਾਰ ਸਾਹਿਬ ਵਿਖੇ 4 ਜੂਨ ਤੋਂ ਆਰੰਭ ਹੋਣਗੇ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ,ਮੈਨੇਜਰ ਮੇਜਰ ਸਿੰਘ

June 02, 2026 09:42 PM
Rozana Sehaj times
ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਕੌਮ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕਰਨਗੇ। ਇਸ ਮੌਕੇ 1984 ਦੇ ਘੱਲੂਘਾਰੇ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਮੈਨੇਜਰ ਮੇਜਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ 6 ਜੂਨ ਨੂੰ ਸਮੂਹ ਸਿੱਖ ਸੰਗਤਾਂ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਸ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਜਾਣਗੇ, ਜੋ 1984 ਦੇ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ। ਇਹ ਦਰਸ਼ਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ ਵਿਖੇ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ।  ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਨਰਿੰਦਰ ਸਿੰਘ ਮਥੇਵਾਲ, ਮੈਨੇਜਰ ਯੁਵਰਾਜ ਸਿੰਘ ਬੰਟੀ, ਪਰਿਕਰਮਾ ਇੰਚਾਰਜ ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼