ਲੁਧਿਆਣਾ : ਬੀਤੇ ਦਿਨੀ ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੀ ਨਗਰ ਕੌਂਸਲ ਰਾਏਕੋਟ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਜਗਦੇਵ ਸਿੰਘ ਜੱਗਾ ਉੱਤੇ ਕੀਤੇ ਕਾਤਲਾਨਾ ਹਮਲੇ ਦੌਰਾਨ ਗੰਭੀਰ ਜਖ਼ਮੀ ਹੋਏ ਜੱਗਾ ਅਤੇ ਉਸ ਦੇ ਸਾਥੀਆਂ ਦਾ ਜਿਲਾ ਲੁਧਿਆਣਾ ਤੋਂ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਹਿਰਦੇਪਾਲ ਢੀਡਸਾ ਅਤੇ ਹਲਕਾ ਗਿੱਲ ਤੋਂ ਕਾਂਗਰਸ ਕਿਸਾਨ ਸੈਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਨੇ ਡੀਐਮਸੀ ਹਸਪਤਾਲ ਵਿਖੇ ਪਹੁੰਚ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਜਿਨਾਂ ਨੂੰ ਵਿਰੋਧੀ ਧਿਰ ਵੱਲੋਂ ਚੋਣ ਪ੍ਰਚਾਰ ਦੌਰਾਨ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਗਿਆ ਸੀ ਦਾ ਹਾਲ ਚਾਲ ਜਾਣਿਆ ਅਤੇ ਇਸ ਮੌਕੇ ਜਗਦੇਵ ਸਿੰਘ ਜੱਗਾ ਦੀ ਇੰਡੀਅਨ ਨੈਸ਼ਨਲ ਕਾਂਗਰਸ ਕਿਸਾਨ ਸੈਲ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਨਾਲ ਫੋਨ ਤੇ ਗੱਲਬਾਤ ਕਰਵਾਈ ਉਹਨਾਂ ਕਿਹਾ ਕਿ ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਉਹਨਾਂ ਦੇ ਜਲਦੀ ਸਿਹਤਯਾਬੀ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਬੀਤੇ ਦਿਨੀ ਆਏ ਨਤੀਜਿਆਂ ਦੌਰਾਨ ਜਗਦੇਵ ਸਿੰਘ ਜੱਗਾ ਜੋ ਕਿ ਰਾਏਕੋਟ ਨਗਰ ਕੌਂਸਲ ਤੋਂ ਸਭ ਤੋਂ ਜਿਆਦਾ ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ ਤੇ ਮੁਬਾਰਕਬਾਦ ਵੀ ਦਿੱਤੀ।