Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਕਾਂਗਰਸ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

June 02, 2026 09:47 PM
Rozana Sehaj times
ਚੰਡੀਗੜ੍ਹ :  ਪੰਜਾਬ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਨੀਟ ਦੇ ਪੇਪਰਾਂ ਦੇ ਵਾਰ-ਵਾਰ ਲੀਕ ਹੋਣ ਅਤੇ ਸੀਬੀਐਸਈ ਵਿੱਚ ਚੱਲ ਰਹੇ ਮਾੜੇ ਪ੍ਰਬੰਧਾਂ ਦੇ ਗੰਭੀਰ ਹਾਲਾਤਾਂ ਖ਼ਿਲਾਫ਼ ਰੋਸ ਮਾਰਚ ਅਤੇ ਧਰਨੇ ਦਿੱਤੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਸਾੜੇ ਅਤੇ ਪ੍ਰਧਾਨ ਨੂੰ ਵਾਰ-ਵਾਰ ਦੀ ਨਾਕਾਮੀ ਲਈ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਸੈਂਕੜਿਆਂ ਕਾਂਗਰਸ ਵਰਕਰਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ, ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਹੋਰ ਸ਼ਹਿਰ ਤੇ ਕਸਬੇ ਸ਼ਾਮਲ ਸਨ, ਵਿੱਚ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਭਰ ਦੇ ਲਗਭਗ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ। ਵੜਿੰਗ ਨੇ ਵਿਦਿਆਰਥੀਆਂ ਪ੍ਰਤੀ ਪ੍ਰਧਾਨ ਮੰਤਰੀ ਦੀ ਉਦਾਸੀਨਤਾ ਅਤੇ ਅਸੰਵੇਦਨਸ਼ੀਲ ਰਵੱਈਏ ਦੀ ਨਿੰਦਾ ਕਰਦਿਆਂ, ਸਵਾਲ ਕੀਤਾ ਕਿ ਉਹ ਪ੍ਰਧਾਨ ਵਰਗੇ ਅਯੋਗ ਅਤੇ ਅਸਮਰੱਥ ਮੰਤਰੀ ਨੂੰ ਕਿਉਂ ਬਚਾ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਕੋਐਮਪਟ ਐਡੂਟੈਕ ਨੂੰ ਖ਼ਾਸ ਰਿਆਇਤਾਂ ਦਿੱਤੀਆਂ ਗਈਆਂ ਅਤੇ ਨਿਯਮਾਂ ਵਿੱਚ ਤਬਦੀਲੀਆਂ ਕਰਕੇ ਉਸਨੂੰ ਫ਼ਾਇਦਾ ਪਹੁੰਚਾਇਆ ਗਿਆ।  ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਿਰ ਕੋਐਮਪਟ ਐਡੂਟੈਕ ਨੂੰ ਇਹ ਵਿਸ਼ੇਸ਼ ਛੋਟ ਕਿਉਂ ਦਿੱਤੀ ਗਈ, ਜਦਕਿ ਇਹ ਕੰਪਨੀ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਖੇਡ ਰਹੀ ਹੈ।
 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ