Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਸਾਹਮਣੇ ਦਿੱਤੇ ਗਏ ਧਰਨੇ

June 02, 2026 09:49 PM
Rozana Sehaj times
ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ 21 ਮਈ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਅੱਜ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਗਏ। ਇਸ ਲੜੀ ਤਹਿਤ ਲੁਧਿਆਣਾ ਡੀਸੀ ਦਫਤਰ ਅੱਗੇ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਲਗਾਇਆ ਗਿਆ ਅਤੇ ਆਪਣਾ ਮੰਗ ਪੱਤਰ ਡੀਸੀ ਨੂੰ ਦਿੱਤਾ ਗਿਆ।ਇਹਨਾਂ ਧਰਨਿਆਂ ਵਿੱਚ ਭਾਰੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਿਲ ਹੋਏ ਅਤੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਇਹਨਾਂ ਧਰਨਿਆਂ ਤੋਂ ਬਾਅਦ ਦਿੱਤੇ ਗਏ ਮੰਗ ਪੱਤਰਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਯੂਰੀਆ ਅਤੇ ਡੀਏਪੀ ਖਾਦ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ ਅਤੇ ਇਨ੍ਹਾਂ ਦੀ ਹੋ ਰਹੀ ਬਲੈਕ ਨੂੰ ਫੌਰੀ ਨੱਥ ਪਾਈ ਜਾਵੇ।ਡੀਜਲ, ਪੈਟਰੋਲ ਅਤੇ ਗੈਸ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲਈਆਂ ਜਾਣ। ਖੇਤੀ ਲੋੜਾਂ ਲਈ ਡੀਜ਼ਲ ਦੀ ਸਪਲਾਈ ਤੇ ਕੈਪ ਲਾਉਣ ਦਾ ਫੈਸਲਾ ਵਾਪਸ ਲਿਆ ਜਾਵੇ। ਵਰਣਨਯੋਗ ਹੈ ਕਿ ਇਸ ਵਪਾਰ ਸਮਝੌਤੇ ਸਬੰਧੀ ਗੱਲਬਾਤ ਲਈ ਅਮਰੀਕਾ ਸਰਕਾਰ ਦਾ ਵਫਦ ਤਿੰਨ ਦਿਨਾਂ ਦੌਰੇ ਤੇ ਭਾਰਤ ਵਿੱਚ ਆਇਆ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਸਰਕਾਰ ਨੂੰ ਸੁਣਵਾਈ ਕੀਤੀ ਕਿ ਜੇਕਰ ਦੇਸ ਦੇ ਕਿਸਾਨਾਂ ਮਜ਼ਦੂਰਾਂ ਦੇ ਹਿਤਾਂ ਖਿਲਾਫ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਉਸ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਡਟਵਾਂ ਸਮਰਥਨ ਕੀਤਾ ਅਤੇ ਕਿਹਾ ਕਿ ਕੱਢੇ ਹੋਏ ਲਗਭਗ 400 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਉਹਨਾਂ ਨੂੰ ਪੱਕੇ ਕੀਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ।
 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ