ਲੁਧਿਆਣਾ : ਗੁਰਦੁਆਰਾ ਸੋਮਾਸਰ ਸਾਹਿਬ ਪਿੰਡ ਟਿੱਬਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਅਤੇ ਜੱਥੇਦਾਰ ਬਾਬਾ ਮੇਜਰ ਸਿੰਘ ਸੰਪਰਦਾ ਕਾਰ ਸੇਵਾ ਸ੍ਰੀ ਹਜੂਰ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਪੂਰਨਮਾਸੀ ਦਾ ਦਿਹਾੜਾ ਸਮੂਹ ਸੰਗਤਾਂ ਵਲੋਂ ਸਰਧਾ ਭਾਵਨਾਂ ਨਾਲ ਮਨਾਇਆ ਗਿਆ। ਉਹਨਾਂ ਦੱਸਿਆ ਕਿ ਭੋਗ ਪੈਣ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਇਸ ਸਜਾਏ ਗਏ ਕੀਰਤਨ ਦਰਬਾਰ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਹਜੂਰੀ ਰਾਗੀ ਬਾਬਾ ਗੁਰਮੀਤ ਸਿੰਘ ਨੇ ਹਰੀ ਜੱਸ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਭਾਈ ਮਨਜੀਤ ਸਿੰਘ ਕਥਾਵਾਚਕ ਲੁਧਿਆਣਾ ਨੇ ਕਥਾ ਵਿਚਾਰਾਂ ਦੀ ਸੰਗਤਾਂ ਨਾਲ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ।