Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

June 02, 2026 10:13 PM
Rozana Sehaj times
ਬਲਾਚੌਰ : ਮਾਨ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਦੀ ਕਦਰ ਕਰਦਿਆਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਅੱਜ ਵੱਖ-ਵੱਖ ਪਿੰਡਾਂ ਤੋਂ ਦੋ ਬੱਸਾਂ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਪਿੰਡ ਊਧਨਵਾਲ ਅਤੇ ਪਿੰਡ ਖੀਵੇਵਾਲ ਦੇ ਨਿਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਇਹ ਸੁਨਿਹਰੀ ਮੌਕਾ ਨਸੀਬ ਹੋਇਆ ਹੈ। ਇਸ ਮੌਕੇ ਇਕੱਤਰ ਹੋਈ ਸੰਗਤ ਨੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਖੇਤਰ ਵਿੱਚ ਸ਼ਲਾਘਾਯੋਗ ਕਾਰਜ ਕਰ ਰਹੀ ਹੈ ਅਤੇ ਇਹ ਪਵਿੱਤਰ ਯਾਤਰਾ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਆਤਮਿਕ ਸ਼ਾਂਤੀ, ਗੁਰਮਤਿ ਅਤੇ ਵਾਹਿਗੁਰੂ ਦੇ ਚਰਨਾਂ ਨਾਲ ਜੋੜਨ ਦਾ ਇੱਕ ਉੱਤਮ ਉਪਰਾਲਾ ਹੈ। ਬੱਸਾਂ ਦੀ ਰਵਾਨਗੀ ਸਮੇਂ ਸੰਗਤ ਦੇ ਸੁਖਦ ਅਤੇ ਮੰਗਲਮਈ ਸਫ਼ਰ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਗਈ। ਪਿੰਡ ਖੀਵੇਵਾਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਪੂਰੇ ਉਤਸ਼ਾਹ ਨਾਲ ਵਿਦਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਪਤਵੰਤੇ ਸੱਜਣਾਂ ਵਿੱਚ ਸਰਪੰਚ ਸ਼ਿੰਦੋ ਦੇਵੀ, ਮਦਨ ਕਿਸਾਨਾਂ, ਅਸ਼ੋਕ ਕਿਸਾਨਾਂ, ਡਾਕਟਰ ਦਵਿੰਦਰ ਪਾਲ, ਮਾਸਟਰ ਬਿੱਲੂ, ਵਿਦਿਆ ਦੇਵੀ, ਕੇਵਲ ਕਿਸ਼ਨ, ਬਿਮਲਾ ਦੇਵੀ, ਸਤਿੰਦਰ ਪਾਲ ਤੱਕਲਾ ਅਤੇ ਜਮੁਨਾ ਦੇਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਇਸੇ ਤਰ੍ਹਾਂ ਪਿੰਡ ਉਧਨਵਾਲ ਤੋਂ ਵੀ ਤੀਰਥ ਯਾਤਰਾ ਲਈ ਬੱਸ ਨੂੰ ਭਗਤੀ ਅਤੇ ਸ਼ਰਧਾ ਭਾਵਨਾ ਨਾਲ ਰਵਾਨਾ ਕੀਤਾ ਗਿਆ। 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ