Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

June 02, 2026 10:36 PM
Rozana Sehaj times
ਮੋਗਾ  : ਅੱਜ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਵਿੱਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ। ਉਹ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ, ਗੁਰਬਚਨ ਸਿੰਘ ਬਰਾੜ, ਵਿਜੈ ਸਾਥੀ ਸਾਬਕਾ ਵਿਧਾਇਕ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ, ਲੇਕਿਨ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।ਸੀਨੀਅਰ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਦੇ ਆਯੋਜਨ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਿਰ ਇਸ ਕੰਪਨੀ ਨੂੰ ਵਿਸ਼ੇਸ਼ ਰਿਆਇਤਾਂ ਕਿਉਂ ਦਿੱਤੀਆਂ ਗਈਆਂ ਸਨ, ਜਦਕਿ ਇਹ ਵਿਦਿਆਰਥੀਆਂ ਦੇ ਭਵਿੱਖ ਅਤੇ ਕਰੀਅਰ ਨਾਲ ਖਿਲਵਾੜ ਕਰ ਰਹੀ ਹੈ।ਇਸ ਦੌਰਾਨ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫਰਜ਼ ਵਿੱਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ