Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਵਾਹਰਪੁਰ ਤੋਂ 51ਵੀਂ ਅਤੇ 52ਵੀਂ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੀਤਾ ਰਵਾਨਾ

June 02, 2026 10:39 PM
Rozana Sehaj times

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬਸੀ ਹਲਕੇ ਤੋਂ ਅੱਜ51 ਵੀਂ ਅਤੇ 52ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਜਵਾਹਰਪੁਰ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਯਾਤਰੀ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਵਾਘਾ ਬਾਰਡਰ ਆਦਿ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਡੇਰਾਬਸੀ ਪਰਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਹੋਰਨਾਂ ਸੂਬਿਆਂ ਨਾਲੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ.ਸੀ. ਬੱਸਾਂ, ਰਹਿਣ ਲਈ ਏ.ਸੀ. ਕਮਰੇ, ਤਿੰਨ ਵਾਰ ਖਾਣਾ, ਦੋ ਵਾਰ ਚਾਹ ਅਤੇ ਸਨੈਕਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਹਰ ਬੱਸ ਵਿੱਚ ਇੱਕ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹਿੰਦੀ ਹੈ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸੀਨੀਅਰ ਸਿਟੀਜ਼ਨਾਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਸੂਬੇ ਭਰ ਦੇ ਬਜ਼ੁਰਗਾਂ ਵਿੱਚ ਇਸ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਨਾਲ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ