ਮੋਗਾ : ਜਿਲ੍ਹਾ ਪੁਲਿਸ ਮੁਖੀ ਜਨਾਬ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ 27 ਮਈ ਤੋਂ 2 ਜੂਨ 2026 ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਿਵੀਜ਼ਨ ਸਿਟੀ ਮੋਗਾ ਵਿੱਚ 7 ਮਾਮਲੇ ਦਰਜ ਕਰਕੇ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ 31 ਮਈ ਨੂੰ "ਡਰੱਗ ਹਾਟ ਸਪਾਟ" ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ, ਜਿਸ ਦੌਰਾਨ 4 ਮਾਮਲੇ ਦਰਜ ਕਰਕੇ 5 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ 60 ਗ੍ਰਾਮ ਹੈਰੋਇਨ ਅਤੇ 6,400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਹਫ਼ਤੇ ਭਰ ਦੀ ਕਾਰਵਾਈ ਦੌਰਾਨ ਕੁੱਲ 75 ਗ੍ਰਾਮ ਹੈਰੋਇਨ, 142 ਨਸ਼ੀਲੀਆਂ ਗੋਲੀਆਂ ਅਤੇ 6,400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਚੋਰੀਆਂ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਸਵਿਫਟ ਕਾਰ ਦੀ ਬੈਟਰੀ ਅਤੇ 4,000 ਰੁਪਏ ਨਕਦ ਬਰਾਮਦ ਕੀਤੇ ਗਏ। ਨਸ਼ਾ ਛੁਡਾਊ ਮੁਹਿੰਮ ਤਹਿਤ 6 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਐਸਐਸਪੀ ਜਨਾਬ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕੀਤਾ ਜਾਵੇਗਾ।