Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਹਿੰਦ ਚੋਅ ਵਿਚ ਖੜ੍ਹੀ ਬੂਟੀ ਨਾਲ ਹੁੰਦਾ ਹੈ ਫਸਲਾਂ ਦਾ ਨੁਕਸਾਨ : ਦਾਮਨ ਬਾਜਵਾ

June 03, 2026 04:55 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ 2 ਦੀ ਪ੍ਰਧਾਨ ਦਾਮਨ ਬਾਜਵਾ ਨੇ ਬਰਸਾਤੀ ਨਾਲਿਆਂ ਦੀ ਸਫ਼ਾਈ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਮੀਂਹ ਪੈਣ ਨਾਲ ਸਰਹਿੰਦ ਚੋਅ ਵਿੱਚ ਪਾਣੀ ਆਉਣ ਨਾਲ ਇਲਾਕੇ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਜਾਂਦਾ ਹੈ। ਮੰਗਲਵਾਰ ਨੂੰ ਸੁਨਾਮ ਨੇੜਿਓਂ ਲੰਘਦੇ ਸਰਹਿੰਦ ਚੋਅ ਦੇ ਹਾਲਾਤ ਦਿਖਾਉਂਦਿਆਂ ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਜੂਨ ਮਹੀਨੇ ਵਿੱਚ ਬਰਸਾਤਾਂ ਸ਼ੁਰੂ ਹੋ ਜਾਂਦੀਆਂ ਹਨ ਬਾਵਜੂਦ ਇਸ ਦੇ ਪ੍ਰਸ਼ਾਸਨ ਵੱਲੋਂ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਹਿੰਦ ਚੋਅ ਵਿੱਚ ਖੜ੍ਹੀ ਬੂਟੀ ਡਰੇਜਨ ਮਹਿਕਮੇ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਰਹੀ ਹੈ। ਦਾਮਨ ਬਾਜਵਾ ਨੇ ਆਖਿਆ ਕਿ ਡਰੇਨੇਜ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਦੱਸਣ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਸਤੌਜ ਤੋਂ ਲੈਕੇ ਸੁਨਾਮ ਰੇਲਵੇ ਲਾਈਨ ਤੱਕ ਸਫ਼ਾਈ ਦਾ ਕੰਮ ਚੱਲ ਰਿਹਾ ਹੈ, ਪਰ ਉਸਦੇ ਅਗਲੇ ਹਿੱਸੇ ਦੀ ਸਫ਼ਾਈ ਬਾਰੇ ਹਾਲੇ ਤੱਕ ਸਰਕਾਰ ਵੱਲੋਂ ਕੋਈ ਫੰਡ ਜਾਂ ਐਸਟੀਮੇਟ ਪਾਸ ਨਹੀਂ ਕੀਤਾ ਗਿਆ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਧਿਆਨ ਦੇਣਾ ਚਾਹੀਦਾ ਹੈ ਕਿ ਬਰਸਾਤਾਂ ਦੇ ਮੋਸਮ ਤੋਂ ਪਹਿਲਾਂ ਪਹਿਲਾਂ ਸਾਰੇ ਸਰਹਿੰਦ ਚੋਅ ਦੀ ਸਫਾਈ ਕਰਵਾਈ ਜਾਵੇ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੱਸਿਆਂ ਕਿ ਜੂਨ-ਬਰਸਾਤ ਦੇ ਮੌਸਮ ਵਿੱਚ ਜਦੋਂ ਪੂਰੇ ਪੰਜਾਬ ਵਿੱਚ ਬਰਸਾਤ ਹੁੰਦੀ ਹੈ ਤਾਂ ਪਿੱਛੋ ਸਾਰਾ ਪਾਣੀ ਇਕੱਠਾ ਹੋ ਕੇ ਇਸ ਸਰਹਿੰਦ ਚੋਅ ਰਾਹੀਂ ਅੱਗੇ ਜਾਂਦਾ ਹੈ ਇਸ ਚੋਅ ਦੀ ਸਫ਼ਾਈ ਨਾ ਹੋਣ ਕਰਕੇ ਇਸ ਵਿੱਚ ਖੜੀ ਘਾਹ ਬੂਟੀ ਪਾਣੀ ਲੰਘਣ ਵਿੱਚ ਰੁਕਾਵਟ ਪੈਦਾ ਕਰਦੀ ਹੈ ਅਤੇ ਪਾਣੀ ਓਵਰ ਫਲੋਅ ਹੋਕੇ ਫਲੱਡ ਵਰਗੀ ਸਥਿਤੀ ਪੈਂਦਾ ਕਰ ਦਿੰਦਾ ਹੈ। ਜੇਕਰ ਇਸ ਚੋਅ ਅਤੇ ਡਰੇਨ ਦੀ ਸਫਾਈ ਸਮੇਂ ਸਿਰ ਹੋਈ ਹੋਵੇ ਤਾਂ ਪਾਣੀ ਬਿਨਾਂ ਰੁਕਾਵਟ ਅੱਗੇ ਲੰਘਦਾ ਜਾਵੇਗਾ। ਉਨ੍ਹਾਂ ਆਖਿਆ ਕਿ ਜੇਕਰ ਸਰਹਿੰਦ ਚੋਅ ਦੀ ਸਫਾਈ ਸਹੀ ਢੰਗ ਨਾਲ ਅਤੇ ਸਹੀ ਟਾਈਮ ਰਹਿੰਦੇ ਨਹੀਂ ਹੋਈ ਤਾਂ ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਓਵਰ ਫਲੋਅ ਹੋਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਕਰ ਦਿੰਦਾ ਹੈ। ਇਸ ਮੋਕੇ ਹਰਮਨਦੇਵ ਸਿੰਘ ਬਾਜਵਾ, ਮੱਖਣ ਸ਼ੇਖ ਸਰਪੰਚ ਅਕਾਲਗੜ੍ਹ, ਹਰਜੀਤ ਸਿੰਘ ਸਾਬਕਾ ਸਰਪੰਚ, ਤਿਰਲੋਕ ਸਿੰਘ ਸਾਬਕਾ ਸਰਪੰਚ ਬਿਸ਼ਨਪੁਰਾ, ਗੁਰਸੇਵਕ ਅਕਾਲਗੜ੍ਹ, ਸੁੱਖ ਬਿਸ਼ਨਪੁਰਾ, ਸ਼ਨੀ ਰਾਣਾ ਆਦਿ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ