Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਦੇ ਐਸ.ਡੀ.ਐਮ.ਨੇ ਜਥੇਬੰਦੀ ਦੀ ਮੰਗ ਮੰਨੀ 

June 03, 2026 05:14 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ 3704 ਅਧਿਆਪਕ ਯੂਨੀਅਨ ਦੇ ਇੱਕ ਅਧਿਆਪਕ ਦੀ ਕਥਿਤ ਤੌਰ ਤੇ ਧੱਕੇਸ਼ਾਹੀ ਨਾਲ ਲਾਈ ਬੀ.ਐੱਲ.ਓ.ਡਿਊਟੀ ਤੋਂ ਸੁਨਾਮ ਦੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਨੇ ਉਸ ਨੂੰ ਛੋਟ ਦੇਣ ਦੀ ਮੰਗ ਮੰਨ ਲਈ ਹੈ। ਜ਼ਿਕਰਯੋਗ ਹੈ ਕਿ ਪਹਿਲੀ ਜੂਨ ਨੂੰ ਦੋਵਾਂ ਜਥੇਬੰਦੀਆਂ ਦੇ ਵਫ਼ਦ ਨੇ ਐਸਡੀਐਮ ਦਫ਼ਤਰ ਦੇ ਸੁਪਰਡੈਂਟ ਨੂੰ ਨਿਯਮਾਂ, ਅਧਿਆਪਕ ਦੀਆਂ ਸਮੱਸਿਆਵਾਂ ਅਤੇ ਦਫ਼ਤਰ ਦੀ ਇਸ ਮਾਮਲੇ ਵਿੱਚ ਧੱਕੇਸ਼ਾਹੀ ਦੇ ਹਵਾਲੇ ਨਾਲ ਮਿਲ ਕੇ ਡਿਊਟੀ ਤੋਂ ਛੋਟ ਦੀ ਮੰਗ ਰੱਖੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਦਾਤਾ ਸਿੰਘ ਨਮੋਲ, ਹਰਭਗਵਾਨ ਗੁਰਨੇ ਤੇ ਦਵਿੰਦਰ ਕੁਮਾਰ ਨੇ ਦੱਸਿਆ ਕਿ 1 ਜੂਨ ਦੀ ਮੀਟਿੰਗ ਤੋਂ ਬਾਅਦ ਅਧਿਆਪਕ ਨੂੰ ਦੁਬਾਰਾ ਫੇਰ 'ਕਾਰਨ ਦੱਸੋ ਨੋਟਿਸ' ਜਾਰੀ ਕੀਤਾ ਗਿਆ ਸੀ। ਇਸ ਕਾਰਨ ਅੱਜ ਜਥੇਬੰਦੀਆਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ ਅਤੇ ਸਾਰੀ ਸਥਿਤੀ ਦੱਸਕੇ ਆਪਣੀ ਮੰਗ ਦੁਹਰਾਈ। ਉਨ੍ਹਾਂ ਆਖਿਆ ਕਿ ਐੱਸ. ਡੀ.ਐੱਮ. ਗਗਨਦੀਪ ਸਿੰਘ ਨੇ ਜਥੇਬੰਦੀਆਂ ਨਾਲ ਸਹਿਮਤ ਹੁੰਦਿਆਂ ਮੰਗ ਨੂੰ ਜਾਇਜ਼ ਦੱਸਿਆ ਅਤੇ ਅਧਿਆਪਕ ਨੂੰ ਡਿਊਟੀ ਤੋਂ ਛੋਟ ਦੇਣ ਦੀ ਮੰਗ ਸਵੀਕਾਰ ਕਰ ਲਈ। ਵਫਦ ਵਿੱਚ ਉਕਤ ਤੋਂ ਇਲਾਵਾ ਸੀਨੀਅਰ ਆਗੂ ਬਲਬੀਰ ਲੌਂਗੋਵਾਲ, ਜਸਵੀਰ ਅਲੀਸ਼ੇਰ, ਜਸਵਿੰਦਰ ਸ਼ਾਹਪੁਰ, ਪਵਨ ਕੁਮਾਰ, ਸੁਖਜਿੰਦਰ ਸੰਗਰੂਰ, ਚੰਦਰ ਸ਼ੇਖਰ, ਹਰਵੇਲ ਸਿੰਘ, ਮਨਪ੍ਰੀਤ ਰਾਏਧਰਾਣਾ, ਰੇਸ਼ਮ ਪਾਲ ਤੇ ਜੀਵਨ ਸਿੰਘ ਸ਼ਾਮਿਲ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ